ਪੰਜਾਬ ਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨ 22 ਅਗਸਤ ਨੂੰ ਚੰਡੀਗੜ੍ਹ ਕੂਚ ਕਰਨਗੀਆਂ। ਯੂਨੀਅਨ ਸਰਕਾਰ ਵੱਲੋਂ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਨਾ ਕਰਨ ਤੋਂ ਨਾਰਾਜ਼ ਹਨ। ਕਿਸਾਨਾਂ ਨੇ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕਰ ਰਹੇ ਹਨ। ਕਿਸਾਨ 22 ਅਗਸਤ ਨੂੰ ਸਵੇਰੇ 9 ਵਜੇ ਸ਼ੰਭੂ ਬਾਰਡਰ ਤੋਂ ਟਰੈਕਟਰ-ਟਰਾਲੀ ਲੈ ਕੇ ਚੰਡੀਗੜ੍ਹ ਰਵਾਨਾ ਹੋਣਗੇ।
ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਮੋਹੜੀ ਨੇ ਕਿਹਾ ਕਿ ਭਾਰੀ ਮੀਂਹ ਦੇ ਬਾਅਦ ਆਏ ਹੜ੍ਹ ਨੇ ਤਬਾਹੀ ਮਚਾਈ। ਹਰਿਆਣਾ ਤੇ ਪੰਜਾਬ ਦੀ ਲੱਖਾਂ ਏਕੜ ਜ਼ਮੀਨ ‘ਤੇ ਖੜ੍ਹੀ ਫਸਲ ਖਤਮ ਹੋ ਗਈ ਪਰ ਸਰਕਾਰ ਨੇ ਕਿਸਾਨਾਂ ਦੀ ਸਾਰ ਨਹੀਂ ਲਈ।
ਵੀਡੀਓ ਲਈ ਕਲਿੱਕ ਕਰੋ -: