ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਕ ਵਾਰ ਫਿਰ ਸੰਘਰਸ਼ ਲਈ ਤਿਆਰ ਹੋ ਗਈਆਂ ਹਨ। ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆਪਣੇ ਆਉਣ ਵਾਲੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕੀਤੀ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਗੈਰ-ਸੰਵਿਧਾਨਕ ਸਮਝੌਤਿਆਂ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ, ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਦੇ ਹੋਏ ਨੁਕਸਾਨ ਸਮੇਤ ਸੂਬੇ ਵਿੱਚ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਪੰਜਾਬੀਆਂ ਦਾ ਹੋ ਰਿਹਾ ਨੁਕਸਾਨ ਵੀ ਸ਼ਾਮਲ ਹੈ। ਮੰਨੀਆਂ ਹੋਈਆਂ ਮੰਗਾਂ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ।
ਰਾਜੇਵਾਲ ਨੇ ਕਿਹਾ ਕਿ ਇਨ੍ਹਾਂ ਮੰਗਾਂ ਅਤੇ ਹੋਰ ਕਿਸਾਨ ਮਸਲਿਆਂ ਦੇ ਸਬੰਧ ਵਿੱਚ ਕਿਸਾਨ ਜਥੇਬੰਦੀਆਂ 13 ਮਾਰਚ ਨੂੰ ਦਿੱਲੀ ਵਿੱਚ ਸੰਸਦ ਵੱਲ ਮਾਰਚ ਕਰਨਗੀਆਂ ਅਤੇ ਆਪਣਾ ਮੰਗ ਪੱਤਰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣਗੀਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੀਆਂ ਕਈ ਜਥੇਬੰਦੀਆਂ ਦੇ ਆਗੂ ਪੰਜਾਬ ਦੇ ਰਾਜ ਭਵਨ ਪੁੱਜੇ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ।
ਕਿਸਾਨ ਆਗੂ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਸਤਨਾਮ ਸਿੰਘ ਬਹਿਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਘਰਾਂ ’ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਸੀ। ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕੀਤਾ ਗਿਆ।
ਇਹ ਵੀ ਪੜ੍ਹੋ : ਕਿਮ ਜੋਂਗ-ਉਨ ਦਾ ਇੱਕ ਹੋਰ ਤੁਗਲਕੀ ਫ਼ਰਮਾਨ- ‘ਬੱਚਿਆਂ ਨੇ ਹਾਲੀਵੁੱਡ ਫ਼ਿਲਮ ਵੇਖੀ ਤਾਂ ਮਾਪੇ ਜਾਣਗੇ ਜੇਲ੍ਹ’
ਸਾਹਨੀ ਨੇ ਕਿਹਾ ਕਿ ਕਿਸਾਨ ਮੋਰਚੇ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂਆਂ ‘ਤੇ ਅਜਿਹੀ ਕਾਰਵਾਈ ਤੁਰੰਤ ਬੰਦ ਕਰਵਾਉਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜੇਕਰ ਕੇਂਦਰ ਸਰਕਾਰ ਨੇ ਅਜਿਹੀ ਹੀ ਦਬਾਅ ਬਣਾਉਣ ਵਾਲੀ ਕਾਰਵਾਈ ਜਾਰੀ ਰੱਖੀ ਤਾਂ ਸਮੂਹ ਕਿਸਾਨ ਜਥੇਬੰਦੀਆਂ ਮੁੜ ਸੰਘਰਸ਼ ਸ਼ੁਰੂ ਕਰਨਗੀਆਂ।
ਵੀਡੀਓ ਲਈ ਕਲਿੱਕ ਕਰੋ -: