ਜਲੰਧਰ/ਟਾਂਡਾ : ਇੱਕ ਪਾਸੇ ਕਿਸਾਨ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ ਤੇ ਹੁਣ ਦੂਜੇ ਪਾਸੇ ਕੇਂਦਰ ਵੱਲੋਂ ਝੋਨੇ ਦੀ ਖਰੀਦ ਵਿਚ ਕੀਤੀ ਗਈ 10 ਦਿਨਾਂ ਦੀ ਦੇਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ ਤੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਂਗਰਸੀ ਤੇ ਭਾਜਪਾ ਵਿਧਾਇਕਾਂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਧਰਨੇ ਲਗਾਏ ਜਾ ਰਹੇ ਹਨ। ਝੋਨੇ ਦੀ ਖਰੀਦ ਅੱਗੇ ਪਾਉਣ ਕਰਕੇ ਅੱਜ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਟਾਂਡਾ ਤੋਂ ਐਮ.ਐਲ.ਏ ਸੰਗਤ ਸਿੰਘ ਗਿਲਜੀਆਂ ਕੈਬਿਨੇਟ ਮੰਤਰੀ ਪੰਜਾਬ ਦੇ ਘਰ ਬਾਹਰ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਜੰਗਵੀਰ ਸਿੰਘ ਰਸੂਲਪੁਰ ਨੇ ਕਿਹਾ ਕਿ ਜਦ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀ ਹੁੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਾਂਗਰਸ ਪਾਰਟੀ ਪੰਜਾਬ ਦੇ ਅੰਦਰ ਸਿਆਸੀ ਡਰਾਮੇ ਕਰ ਰਹੀ ਜੋ ਕਿ ਕਰਨੇ ਬੰਦ ਕਰੇ ਤੇ ਕਿਸਾਨਾਂ ਦੇ ਮੁੱਦੇ ਹਲ ਕਰਨ ਅਤੇ ਝੋਨੇ ਦੀ ਖਰੀਦ ਨੂੰ ਸ਼ੁਰੂ ਕਰਵਾਉਣ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸੇ ਤਰ੍ਹਾਂ ਜਲੰਧਰ ਵਿਖੇ ਪ੍ਰਗਟ ਸਿੰਘ ਦੇ ਘਰ ਦਾ ਵੀ ਘਿਰਾਓ ਕੀਤਾ ਗਿਆ। ਵੱਡੀ ਗਿਣਤੀ ‘ਚ ਕਿਸਾਨ ਪ੍ਰਗਟ ਸਿੰਘ ਦੇ ਘਰ ਵੱਲ ਵਧ ਰਹੇ ਹਨ। ਪ੍ਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਹੈ। ਪੁਲਿਸ ਨੇ ਮੰਤਰੀ ਦੇ ਘਰ ਚਾਰੇ ਪਾਸੇ ਬੈਰੀਕੇਡਿੰਗ ਕਰ ਦਿੱਤੀ ਹੈ।
ਸ਼ਨੀਵਾਰ ਨੂੰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ। ਉਨ੍ਹਾਂ ਨੇ ਜਲੰਧਰ ਛਾਉਣੀ ਦੇ ਵਿਧਾਇਕ ਅਤੇ ਖੇਡ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਰਿਹਾਇਸ਼ ‘ਤੇ ਇਥੇ 120 ਫੁੱਟ ਰੋਡ ‘ਤੇ ਧਰਨਾ ਦਿੱਤਾ ਹੈ। ਉਹ ਲਗਾਤਾਰ ਕੇਂਦਰ ਅਤੇ ਰਾਜ ਸਰਕਾਰ ਦੇ ਖਿਲਾਫ ਨਾਅਰੇ ਲਗਾ ਰਹੇ ਹਨ। ਉਂਝ, ਪ੍ਰਗਟ ਸਿੰਘ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਗਏ ਹਨ। ਇਸ ਦੇ ਬਾਵਜੂਦ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀ ਜ਼ੋਰਦਾਰ ਨਾਅਰੇ ਲਗਾ ਰਹੇ ਹਨ।
ਇਹ ਵੀ ਪੜ੍ਹੋ : ਨਾਭਾ : ਕੁਦਰਤ ਦਾ ਕਹਿਰ, ਅਸਮਾਨੀ ਬਿਜਲੀ ਡਿਗਣ ਨਾਲ 3 ਮਜ਼ਦੂਰਾਂ ਦੀ ਹੋਈ ਮੌਤ