ਲੰਬੀ (ਸ੍ਰੀ ਮੁਕਤਸਰ ਸਾਹਿਬ) : ਗੁਲਾਬੀ ਸੁੰਡੀ ਅਤੇ ਮੀਂਹ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਆਵਾਜ਼ ਉਠਾ ਰਹੇ ਹਨ। ਮੰਗਲਵਾਰ ਤੋਂ ਸੰਘਰਸ਼ ਕਰ ਰਹੇ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਬਾਦਲ ਪਿੰਡ ਵਿੱਚ ਬੈਰੀਕੇਡ ਪੁੱਟ ਦਿੱਤੇ ਅਤੇ ਵੀਰਵਾਰ ਦੁਪਹਿਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦੇ ਦਰਵਾਜ਼ੇ ਤੱਕ ਪਹੁੰਚ ਗਏ।
ਪਿਛਲੇ ਮੰਗਲਵਾਰ ਤੋਂ ਉਹ ਵਿੱਤ ਮੰਤਰੀ ਦੇ ਘਰ ਤੋਂ ਕਰੀਬ 500 ਮੀਟਰ ਦੀ ਦੂਰ ਸੜਕ ‘ਤੇ ਬੈਠੇ ਸਨ। ਵੀਰਵਾਰ ਨੂੰ ਉਹ ਮੰਤਰੀ ਦੇ ਘਰ ਦੇ ਨੇੜੇ ਲੱਗੇ ਬੈਰੀਕੇਡਾਂ ਨੂੰ ਉਖਾੜ ਕੇ ਕੈਬਨਿਟ ਮੰਤਰੀ ਦੇ ਘਰ ਤੱਕ ਪਹੁੰਚ ਗਏ। ਉਹ ਵਿੱਤ ਮੰਤਰੀ ਦੇ ਘਰ ਦੇ ਮੇਨ ਗੇਟ ‘ਤੇ ਪਹੁੰਚ ਕੇ ਧਰਨੇ ‘ਤੇ ਬੈਠ ਗਏ ਹਨ। ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਦੰਗਾ ਵਿਰੋਧੀ ਗੱਡੀਆਂ ਨਾਲ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਕੋਈ ਤਾਕਤ ਨਹੀਂ ਵਰਤੀ।
Instant Aloo Dosa Pan Cake | Morning Nashta Recipe | Watch Full Video On 07 October
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਬਠਿੰਡਾ, ਮਾਨਸਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਦੇ ਹਜ਼ਾਰਾਂ ਕਿਸਾਨ ਮੰਗਲਵਾਰ ਤੋਂ ਪਿੰਡ ਬਾਦਲ ਵਿੱਚ ਵਿੱਤ ਮੰਤਰੀ ਦੀ ਰਿਹਾਇਸ਼ ਦੇ ਨੇੜੇ ਡੇਰੇ ਲਾ ਰਹੇ ਹਨ। ਉਹ ਨਰਮੇ ਦੀ ਖਰਾਬ ਹੋਈ ਫਸਲ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਨਕਲੀ ਕੀਟਨਾਸ਼ਕ ਅਤੇ ਬੀਜ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜਥੇਬੰਦਕ ਢਾਂਚੇ ਦਾ ਹੋਇਆ ਵਿਸਥਾਰ