ਸ਼ੰਭੂ ਬਾਰਡਰ ‘ਤੇ ਧਰਨਾ ਦੇ ਰਹੇ ਪੰਜਾਬ ਦੇ ਕਿਸਾਨ ਭਲਕੇ ਦਿੱਲੀ ਕੂਚ ਕਰਨਗੇ। ਇਥੇ ਹਰਿਆਣਾ ਪੁਲਿਸ ਦੇ ਬੈਰੀਕੇਡਸ ਤੋੜਨ ਲਈ ਕਿਸਾਨ ਜੇਸੀਬੀ ਤੇ ਹਾਈਡ੍ਰੋਲਿਕ ਕ੍ਰੇਨ ਵਰਗੀਆਂ ਹੈਵੀ ਮਸ਼ੀਨਰੀ ਲੈ ਕੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਬੁਲੇਟਪਰੂਫ ਪੋਕਲੇਨ ਮਸ਼ੀਨ ਵੀ ਲਿਆਂਦੀ ਗਈ ਹੈ। ਇਸ ਨੂੰ ਇਸ ਤਰ੍ਹਾਂ ਤੋਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਅਸਰ ਨਹੀਂ ਹੋਵੇਗਾ।
ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਹੋਈ ਮੀਟਿੰਗ ਦੇ ਬਾਅਦ ਲਿਆ। ਕੇਂਦਰ ਨੇ ਕਪਾਹ, ਮੱਕੀ, ਮਸੂਰ, ਅਰਹਰ ਤੇ ਉੜਦ ਯਾਨੀ 5 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ ਦਿੱਤਾ ਸੀ। ਕਿਸਾਨਾਂ ਨੇ ਇਹ ਪ੍ਰਸਤਾਵ ਖਾਰਜ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਕੇਂਦਰ ਦੇ ਪ੍ਰਸਤਾਵ ‘ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ਵਿਚ ਨਹੀਂ ਹੈ। ਸਾਡੀ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਵੇ। MSP ਦੇਣ ਲਈ 1.75 ਲੱਖ ਕਰੋੜ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ‘ਤੇ ਤਾਇਨਾਤ ਇਕ ਹੋਰ ਪੁਲਿਸ ਮੁਲਾਜ਼ਮ ਦੀ ਮੌ.ਤ, ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜਨ ‘ਤੇ ਗਈ ਜਾ/ਨ
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ‘ਤੇ ਪਾਬੰਦੀ ਦਾ ਫੈਸਲਾ 20 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। 5 ਫਸਲਾਂ ‘ਚ MSP ਨਾਲ ਦੇਸ਼ ਭਰ ਦੇ ਕਿਸਾਨਾਂ ਦਾ ਹੱਲ ਨਹੀਂ ਹੋ ਸਕਦਾ। ਇਹ ਚਾਰੋਂ ਫਸਲਾਂ ਅਜੇ ਵੀ ਲਗਭਗ MSP ਜਾਂ ਜ਼ਿਆਦਾ ਰੇਟ ਵਿਚ ਵਿਕ ਰਹੀਆਂ ਹਨ। ਮੁੱਦਾ ਇਹ ਹੈ ਕਿ ਜੋ ਫਸਲਾਂ MSP ਤੋਂ ਹੇਠਾਂ ਵਿਕ ਰਹੀਆਂ ਹਨ, ਉਨ੍ਹਾਂ ਨੂੰ ਐੱਮਐੱਸਪੀ ‘ਤੇ ਖਰੀਦਿਆ ਜਾਵੇ।