ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਸ਼ਨੀਵਾਰ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ ‘ਤੇ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਵਿਧਾਇਕ ਦਵਿੰਦਰ ਘੁਬਾਇਆ ਨੂੰ ਵਿਰੋਧ ਕਾਰਨ ਪੁੱਠੇ ਪੈਰੀਂ ਵਾਪਸ ਜਾਣਾ ਪਿਆ।
ਕਿਸਾਨ ਯੂਨੀਅਨ ਦੀ ਇਕਾਈ ਬੀਕੇਯੂ ਡਕੌਂਦਾ ਤੇ ਪਿੰਡ ਦੇ ਵਾਸੀਆ ਨੇ ਵਿਧਾਇਕ ਨੂੰ ਘੇਰ ਲਿਆ ਅਤੇ ਸਵਾਲਾਂ ਦੇ ਜਵਾਬ ਮੰਗਣੇ ਸ਼ੁਰੂ ਕੀਤੇ ਪਰ ਐਮਐਲਏ ਨਾਲ ਆਏ ਬੰਦਿਆਂ ਤੇ ਪੁਲਿਸ ਮੁਲਾਜ਼ਮਾਂ ਨੇ ਧੱਕੇ ਮਾਰਨੇ ਸੁਰੂ ਕਰ ਦਿੱਤੇ। ਇਸ ਦੌਰਾਨ ਦਵਿੰਦਰ ਘੁਬਾਇਆ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਹੀ ਉਥੋਂ ਭੱਜ ਗਏ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਇਸ ਤੋਂ ਪਹਿਲਾਂ ਹਾਲ ਹੀ ਵਿਚ ਦਵਿੰਦਰ ਘੁਬਾਇਆ ਨੂੰ ਪਿੰਡ ਢਾਣੀ ਮੁਨਸ਼ੀ ਰਾਮ ਵਿਚ ਵੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਲੋਕਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਪੰਜ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਲੈ ਕੇ ਸਵਾਲ-ਜਵਾਬ ਕੀਤੇ ਸਨ। ਉਦੋਂ ਵੀ ਦਵਿੰਦਰ ਸਿੰਘ ਘੁਬਾਇਆ ਨੂੰ ਵਿਰੋਧ ਦੇ ਚੱਲਦੇ ਮੁੜਨਾ ਪਿਆ ਸੀ।
ਇਹ ਵੀ ਪੜ੍ਹੋ : ਮਾਨਸਾ ‘ਚ 20 ਸਾਲਾ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ