ਕਿਸਾਨਾਂ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ। BKU ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ ਹੈ। ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉਪਰ ਦਰਜ ਪਰਚੇ ਰੱਦ ਕੀਤੇ ਜਾਣ। ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਕੇ ਕਾਰਵਾਈ ਕੀਤੀ ਜਾਵੇ। ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਸਰਕਾਰ ਹੈ ਪਰ ਲਖੀਮਪੁਰ ਖੀਰੀ ਮਾਮਲੇ ‘ਤੇ ਸਰਕਾਰ ਖਾਮੋਸ਼ ਹੈ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 19 ਨਵੰਬਰ ਨੂੰ ‘ਫਤਿਹ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ 19 ਨਵੰਬਰ ਨੂੰ ਜਿੱਤ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ ਕੇਂਦਰ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਸਨ। ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: