ਦਿੱਲੀ ਮੋਰਚਾ ਫਤਿਹ ਕਰਨ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ‘ਮਿਸ਼ਨ ਪੰਜਾਬ’ ਸ਼ੁਰੂ ਹੋਵੇਗਾ ਜਿਸ ਵਿਚ ਸਭ ਤੋਂ ਮੁੱਖ ਮੁੱਦਾ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਹੈ, ਜਿਸ ਨਾਲ ਕਾਂਗਰਸ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਸਕਦੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 17 ਦਸੰਬਰ ਨੂੰ ਪੰਜਾਬ ਭਵਨ ਵਿਚ ਮੀਟਿੰਗ ਬੁਲਾਈ ਹੈ। 2017 ਵਿਚ ਵਿਸ ਚੋਣਾਂ ਵਿਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਜਿਸ ਵਿਚ ਸਰਕਾਰੀ ਤੇ ਨਿੱਜੀ ਬੈਂਕਾਂ ਤੋਂ ਇਲਾਵਾ ਆੜ੍ਹਤੀਆਂ ਦਾ ਕਰਜ਼ਾ ਮੁਆਫੀ ਦਾ ਦਾਅਵਾ ਕੀਤਾ ਗਿਆ ਸੀ ਪਰ ਅਜੇ ਤੱਕ ਸਾਰਿਆਂ ਦਾ ਕਰਜ਼ਾ ਮੁਆਫ ਨਹੀਂ ਹੋਇਆ ਹੈ। ਕੁਝ ਦੇਰ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਕਿਸਾਨ ਸੰਗਠਨਾਂ ਨਾਲ ਚੰਡੀਗੜ੍ਹ ‘ਚ ਮੀਟਿੰਗ ਕੀਤੀ ਸੀ ਤੇ ਉਦੋਂ 18 ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ ਪਰ ਕਰਜ਼ਾ ਮੁਆਫੀ ਦਾ ਮੁੱਦਾ ਲਟਕ ਗਿਆ ਸੀ। ਚੰਨੀ ਨੇ ਕਿਹਾ ਸੀ ਕਿ ਇਸ ਬਾਰੇ ਰਿਪੋਰਟ ਲੈ ਕੇ ਕਿਸਾਨਾਂ ਨਾਲ ਫਿਰ ਮੀਟਿੰਗ ਕਰਨਗੇ ਪਰ ਸਰਕਾਰ ਨੇ ਕੋਈ ਮੀਟਿੰਗ ਨਹੀਂ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਈ ਕਰਜ਼ਾ ਮੁਆਫੀ ਦਾ ਵਾਅਦਾ ਕਰਨਾ ਬਹੁਤ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਇਸ ਵਿਚ ਐਲਾਨ ਨਹੀਂ ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਦਿਖਾਉਣਾ ਹੋਵੇਗਾ। CM ਚੰਨੀ ਨੇ ਕੁਝ ਦਿਨ ਪਹਿਲਾਂ ਕਰਜ਼ਾ ਮੁਆਫੀ ਵਿਚ ਕੇਂਦਰ ਨੂੰ ਘਸੀਟਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਚੁੱਕਿਆ ਸੀ। ਮੁੱਖ ਮੰਤਰੀ ਨੂੰ ਉਮੀਦ ਸੀ ਕਿ ਸੰਯੁਕਤ ਕਿਸਾਨ ਮੋਰਚਾ ਇਸ ਮੁੱਦੇ ਨੂੰ ਵੀ ਕੇਂਦਰ ਨਾਲ ਗੱਲਬਾਤ ਵਿਚ ਸ਼ਾਮਲ ਕਰ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ ਸਗੋਂ ਉਲਟਾ ਉਨ੍ਹਾਂ ‘ਤੇ ਦੋਸ਼ ਲੱਗਾ ਕਿ ਉਹ ਕਾਂਗਰਸ ਦੇ ਵਾਅਦੇ ਨੂੰ ਕੇਂਦਰ ਤੋਂ ਪੂਰਾ ਕਰਵਾਉਣਾ ਚਾਹੁੰਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਕਿਸ ਤਰ੍ਹਾਂ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਹੱਲ ਕਰੇਗੀ।