ਬਠਿੰਡਾ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਕਰਕੇ ਕਿਸਾਨ ਰੋਸ ‘ਚ ਹਨ ਅਤੇ ਫਸਲ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਹਫਤੇ ਬਠਿੰਡਾ ਦਾ ਦੌਰਾ ਵੀ ਕੀਤਾ ਪਰ ਕਿਸਾਨਾਂ ਦੀ ਫਸਲ ਦਾ ਹਾਲ ਵੇਖਣ ਦੇ ਬਾਵਜੂਦ ਮੁੱਖ ਮੰਤਰੀ ਨੇ ਅਜੇ ਤੱਕ ਮੁਆਵਜ਼ੇ ਦਾ ਕੋਈ ਐਲਾਨ ਨਹੀਂ।
ਪੰਜਾਬ ਸਰਕਾਰ ਦੇ ਇਸ ਅਣਗੌਲੇ ਰਵੱਈਏ ਨੂੰ ਵੇਖਦੇ ਹੋਏ ਹੁਣ ਨੁਕਸਾਨੀ ਫਸਲ ਦੇ ਪੂਰੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਕਿਸਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਪਿੰਡ ਬਾਦਲ ਵਿੱਚ ਅੱਜ ਤੋਂ ਪੱਕਾ ਮੋਰਚਾ ਲਾਉਣ ਜਾ ਰਹੇ ਹਨ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤਾ ਹੈ।
ਇਹ ਵੀ ਵੇਖੋ :
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe
ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨਾਲ 26 ਸਤੰਬਰ ਨੂੰ ਨਰਮੇ ਦੀ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਬਠਿੰਡਾ ਹਲਕੇ ਦਾ ਦੌਰਾ ਕੀਤਾ ਸੀ।
ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾਰਦਾਤ : ਗੋਲੀਆਂ ਨਾਲ ਭੁੰਨਿਆ ਅਕਾਲੀ ਆਗੂ ਦਾ ਭਤੀਜਾ
ਉਥੇ ਚੰਨੀ ਨੇ ਕਿਹਾ ਸੀ ਕਿ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੀਐਮ ਚੰਨੀ ਨੇ ਕਿਹਾ ਕਿ ਤੁਰੰਤ ਸਾਰੇ ਕਿਸਾਨਾਂ ਨੂੰ ਕੀਟਨਾਸ਼ਕ ਭੇਜੇ ਜਾਣਗੇ ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਪਰ ਅਜੇ ਤੱਕ ਮੁਆਵਜ਼ੇ ਦਾ ਸਰਕਾਰ ਨੇ ਕੋਈ ਨਾਂ ਨਹੀਂ ਲਿਆ। ਕਈ ਕਰਜ਼ੇ ਹੇਠ ਆਏ ਕਿਸਾਨ ਖੁਦਕੁਸ਼ੀਆਂ ਕਰਨ ਨੂੰ ਮਜਬੂਰ ਹੋ ਰਹੇ ਹਨ।