ਜੇ ਤੁਸੀਂ ਐਤਵਾਰ ਨੂੰ ਪੰਜਾਬ ‘ਚ ਟ੍ਰੇਨ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ ਕਿਉਂਕਿ ਕੱਲ੍ਹ ਤੁਹਾਨੂੰ ਟਰੇਨ ‘ਚ ਸਫਰ ਕਰਦੇ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਟੇਸ਼ਨ ‘ਤੇ ਸਮਾਂ ਬਿਤਾਉਣਾ ਪੈ ਸਕਦਾ ਹੈ। ਕਿਸਾਨ ਐਤਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕਣ ਜਾ ਰਹੇ ਹਨ।
ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਪੰਜਾਬ ਦੇ ਵੱਖ-ਵੱਖ ਰੇਲਵੇ ਟ੍ਰੈਕ ‘ਤੇ ਧਰਨਾ ਦੇਣਗੇ। ਅਜਿਹੇ ‘ਚ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
29 ਜਨਵਰੀ ਨੂੰ ਸੂਬੇ ਦੇ 12 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ 3 ਘੰਟੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ, ਜਿਸ ਵਿੱਚ ਜਲੰਧਰ ਅਤੇ ਕਪੂਰਥਲਾ, ਜਲੰਧਰ ਕੈਂਟ, ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ), ਗੁਰਦਾਸਪੁਰ ਰੇਲਵੇ ਸਟੇਸ਼ਨ, ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ, ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਬਸਤੀ ਟਾਂਕਾ ਵਾਲੀ, ਗੁਰ ਹਰਿਸਹਾਏ, ਮੋਗਾ ਰੇਲਵੇ ਸਟੇਸ਼ਨ, ਮੁਕਤਸਰ ਮਲੋਟ ਰੇਲਵੇ ਸਟੇਸ਼ਨ, ਫਾਜ਼ਿਲਕਾ ਰੇਲਵੇ ਸਟੇਸ਼ਨ, ਮਾਨਸਾ ਰੇਲਵੇ ਸਟੇਸ਼ਨ, ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਸ਼ਾਮਲ ਹਨ।
ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੀਤੇ ਵਾਅਦਿਆਂ ਦੇ ਵਿਰੋਧ ਵਿੱਚ ਰੇਲਵੇ ਟਰੈਕ ਜਾਮ ਕਰ ਰਹੀ ਹੈ। ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਦੀ ਸਟੇਜ ’ਤੇ ਜਿਨ੍ਹਾਂ ਭਾਜਪਾ ਤੇ ਆਰ.ਐੱਸ.ਐੱਸ. ਦੇ ਨੇਤਾਵਾਂ ਨੇ ਪੈਟਰੋਲ ਬੰਬ, ਪੱਥਰ ਸੁੱਟ ਕੇ ਹਮਲਾ ਕੀਤਾ ਸੀ, ਉਨ੍ਹਾਂ ਦੇ ਟੈਂਟ ਤੱਕ ਫਾੜ ਦਿੱਤੇ, ਔਰਤਾਂ ਨੂੰ ਕੁੱਟਿਆ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਰਾਮ ਰਹੀਮ ਦਾ ਸਲਾਬਤਪੁਰਾ ‘ਚ ਸਤਿਸੰਗ, ਸਮਰਥਕ ਪਹੁੰਚ ਰਹੇ ਡੇਰੇ, 300 ਪੁਲਿਸ ਮੁਲਾਜ਼ਮ ਤਾਇਨਾਤ
ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਕਾਤਲਾਂ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਅਜੇ ਮਿਸ਼ਰਾ ਟੈਨੀ ਨੂੰ ਗ੍ਰਿਫਤਾਰ ਕੀਤਾ ਜਾਵੇ। ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਭਾਰਤ ਮਾਲਾ ਪ੍ਰਾਜੈਕਟ ਅਧੀਨ ਆ ਰਹੀ ਹੈ, ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਪੰਜਾਬ ਸਰਕਾਰ ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਵੇ। ਅੰਦੋਲਨ ਦੌਰਾਨ ਹੋਏ ਸਮਝੌਤੇ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲਵੇ। ਫਸਲਾਂ ‘ਤੇ MSP ਲਾਗੂ ਕਰੋ। ਬਿਜਲੀ ਸਬੰਧੀ ਜੋ ਬਿੱਲ ਤਜਵੀਜ਼ ਕੀਤੇ ਗਏ ਹਨ, ਉਹ ਵੀ ਵਾਪਸ ਲਏ ਜਾਣ।
ਵੀਡੀਓ ਲਈ ਕਲਿੱਕ ਕਰੋ -: