ਪੰਜਾਬ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਾ ਵੇਚਣ ਵਾਲੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਲਾਸ਼ੀ ਦੌਰਾਨ ਇਨ੍ਹਾਂ ਤਸਕਰਾਂ ਕੋਲੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 7 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਗਿਰੋਹ ਦਾ ਇੱਕ ਮੁਲਜ਼ਮ ਹਾਲੇ ਵੀ ਫਰਾਰ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।
SP ਰਾਕੇਸ਼ ਕੁਮਾਰ ਨੇ ਦੱਸਿਆ ਕਿ CIA ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ 7 ਲੱਖ ਡਰੱਗ ਮਨੀ ਅਤੇ 1 ਲੱਖ 96 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਨਵੀਨ ਕੁਮਾਰ ਵਾਸੀ ਹਰਚਰਨ ਨਗਰ ਲੁਧਿਆਣਾ ਵੱਜੋਂ ਹੋਈ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਜੋ ਕਿ ਲੁਧਿਆਣਾ ਕੰਮ ਕਰਨ ਆਇਆ ਹੋਇਆ ਹੈ।
ਨਵੀਨ ਲੁਧਿਆਣਾ ਤੋਂ ਹੀ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਸੀ। ਪਹਿਲਾਂ ਉਹ ਲੁਧਿਆਣਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਬਾਅਦ ਵਿੱਚ ਪੈਸਿਆਂ ਦੇ ਲਾਲਚ ਕਾਰਨ ਉਸ ਨੇ ਯੂਪੀ ਤੋਂ ਲਿਆ ਕੇ ਪੰਜਾਬ ਵਿੱਚ ਨਸ਼ਾ ਸਪਲਾਈ ਕਰਨਾ ਸ਼ੁਰੂ ਕਰ ਦਿੱਤਾ। ਨਵੀਨ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ 4 ਹੋਰ ਲੋਕਾਂ ਦੇ ਨਾਮ ਲਏ ਹਨ। ਨਵੀਨ ਇਸ ਗਿਰੋਹ ਦਾ ਮਾਸਟਰਮਾਈਂਡ ਹੈ। ਉਹ ਹੋਰ ਮੈਂਬਰਾਂ ਨੂੰ ਸਪਲਾਈ ਕਰਨ ਲਈ ਨਸ਼ੇ ਦੀ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ
ਬਾਕੀ 3 ਮੁਲਜ਼ਮਾਂ ਦੀ ਪਛਾਣ ਤਜਿੰਦਰਪਾਲ ਉਰਫ ਬਾਵਾ, ਰਜਿੰਦਰਪਾਲ ਵਾਸੀ ਮੋਗਾ, ਕਰਨੈਲ ਸਿੰਘ ਉਰਫ ਕੈਲੀ ਵਾਸੀ ਪਟਿਆਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਉਰਫ ਸੁਖਦਰਸ਼ਨ ਸਿੰਘ ਵਾਸੀ ਪਟਿਆਲਾ ਅਜੇ ਵੀ ਪੁਲਿਸ ਦੀ ਗ੍ਰਿਫਤ ‘ਤੋਂ ਬਾਹਰ ਹੈ। ਫੜੇ ਗਏ ਤਜਿੰਦਰਪਾਲ ਅਤੇ ਰਜਿੰਦਰਪਾਲ ਕੋਲੋਂ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ ਹਨ। ਕਰਨੈਲ ਸਿੰਘ ਕੈਲੀ ਕੋਲੋਂ ਅਲਪ੍ਰਾਜ਼ੈਲਮ ਦੀਆਂ 1 ਲੱਖ 18 ਹਜ਼ਾਰ 200 ਗੋਲੀਆਂ, ਟਰਾਮਾਡੋਲ ਦੀਆਂ 95320 ਗੋਲੀਆਂ ਅਤੇ ਕੋਕਲੀਨ ਵਿਨਸਰਕਸ ਦੀਆਂ 330 ਸ਼ੀਸ਼ੀਆਂ ਅਤੇ ਇੱਕ ਸਵਿਫ਼ਟ ਕਾਰ ਬਰਾਮਦ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: