ਪੰਜਾਬ ਵਿੱਚ ਨਸ਼ੇ ਨੇ ਇੱਕ ਹੋਰ ਘਰ ਉਜਾੜ ਕੇ ਰਖ ਦਿੱਤਾ। ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬਾਗਵਾਨਪੁਰ ਦੇ ਤਿੰਨ ਬੱਚਿਆਂ ਦੇ ਪਿਓ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁੰਦਰ ਸਿੰਘ ਉਰਫ ਜੱਗੂ ਵਾਸੀ ਬਾਗਵਾਨਪੁਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਭੁਲੱਥ ਦੀ ਪੁਲਿਸ ਨੇ ਸੁੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। SHO ਗੌਰਵ ਧੀਰ ਨੇ ਪੁਸ਼ਟੀ ਕੀਤੀ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਐਸ.ਐਚ.ਓ ਗੌਰਵ ਧੀਰ ਨੇ ਦੱਸਿਆ ਕਿ ਸੁੰਦਰ ਸਿੰਘ ਉਰਫ ਜੱਗੂ ਪੁੱਤਰ ਭੁਪਿੰਦਰ ਰਾਮ ਅਤੇ ਉਸ ਦੇ ਸਾਥੀ ਸੱਤਾ ਅਤੇ ਕੁਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਜੋ ਕਿ ਪਿੰਡ ਸਿੱਧਵਾਂ ਰੋਡ ਵਿਖੇ ਮੋਟਰਸਾਈਕਲ ‘ਤੇ ਨਸ਼ੇ ਦੇ ਟੀਕੇ ਲਗਾ ਰਹੇ ਸਨ। ਇਸ ਦੌਰਾਨ ਸੁੰਦਰ ਸਿੰਘ ਉਰਫ ਜੱਗੂ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ ਹੋ ਗਿਆ ਅਤੇ ਉਸ ਦੇ ਦੋ ਸਾਥੀ ਸੱਤਾ ਅਤੇ ਕੁਲਵਿੰਦਰ ਸਿੰਘ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਲੁਧਿਆਣਾ ਸਕੂਲ ਹਾਦਸਾ, ਠੇਕੇਦਾਰ ਖਿਲਾਫ਼ FIR ਦਰਜ, CM ਜਾਂਚ ਕਮੇਟੀ ਪਹੁੰਚੀ ਮੌਕੇ ‘ਤੇ, ਸਟਾਫ਼ ਤੋਂ ਪੁੱਛਗਿੱਛ
ਰਸਤੇ ਵਿੱਚ ਜਦੋਂ ਇੱਕ ਵਿਅਕਤੀ ਨੇ ਸੁੰਦਰ ਸਿੰਘ ਨੂੰ ਮੋਟਰਸਾਈਕਲ ’ਤੇ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਉਸ ਨੇ ਉਸ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਦੱਸਿਆ। ਜਦੋਂ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਭੁਲੱਥ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ।
ਵੀਡੀਓ ਲਈ ਕਲਿੱਕ ਕਰੋ -: