Father of the accused : ਬਠਿੰਡਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀ ਭਗਤਾ ਭਾਈਕਾ ਨਿਵਾਸੀ ਡੇਰਾ ਪ੍ਰੇਮੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਦੇ ਪਿਤਾ ਦਾ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਅੱਜ ਸ਼ੁੱਕਰਵਾਰ ਦੀ ਦੇਰ ਸ਼ਾਮ ਵਾਪਰੀ। ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਮਨੋਹਰ ਲਾਲ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲਾਵਰ ਮੋਟਰਸਾਈਕਲ ‘ਤੇ ਆਏ ਸਨ। ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਦੀ ਭਗਤ ਭਾਈਕਾ ਦੇ ਬੱਸ ਅੱਡੇ ਨੇੜੇ ਮਨੀਚੇਂਜਰ ਦੀ ਦੁਕਾਨ ਹੈ। ਇਥੇ ਉਸ ਦੇ ਪਿਤਾ ਮਨੋਹਰ ਲਾਲ ਬੈਠੇ ਹੋਏ ਸਨ। ਸ਼ੁੱਕਰਵਾਰ ਸ਼ਾਮ ਲਗਭਗ ਪੰਜ ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਦੁਕਾਨ ‘ਤੇ ਆਏ ਅਤੇ ਮਨੋਹਰ ਲਾਲ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਦਿਆਲਪੁਰਾ ਦੀ ਪੁਲਿਸ ਮੌਕੇ’ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਦੋਸ਼ੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਨੂੰ ਮਲੇਸ਼ੀਆ ਤੋਂ ਪਰਤਦਿਆਂ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਉੱਤੇ ਭਗਤ ਭਾਈਕਾ ਖੇਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਲੱਗੇ ਸਨ। ਪੁਲਿਸ ਨੇ ਜਿੰਮੀ ਨੂੰ ਗ੍ਰਿਫਤਾਰ ਕਰ ਲਿਆ, ਹਾਲਾਂਕਿ ਉਹ ਕੁਝ ਦਿਨਾਂ ਬਾਅਦ ਜ਼ਮਾਨਤ ‘ਤੇ ਬਾਹਰ ਆ ਗਿਆ ਸੀ।