ਅੰਮ੍ਰਿਤਸਰ ਵਿਚ ਇਕ ਹੋਰ ਪਰਿਵਾਰ ਨਸ਼ੇ ਦੀ ਭੇਟ ਚੜ੍ਹ ਗਿਆ। ਦੋ ਬੱਚਿਆਂ ਦੇ ਪਿਤਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਦੋਂ ਪਰਿਵਾਰ ਨੇ ਮ੍ਰਿਤਕ ਦੇ ਕੱਪੜਿਆਂ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਇਕ ਇੰਜੈਕਸ਼ਨ ਤੇ ਪੁੜੀਆ ਬਰਾਮਦ ਹੋਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪਰਿਵਾਰ ਨੂੰ ਪਤਾ ਵੀ ਨਹੀਂ ਸੀ ਕਿ ਮ੍ਰਿਤਕ ਨਸ਼ਾ ਲੈਂਦਾ ਹੈ।
ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਸਰਾਏ ਦੀ ਹੈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ। ਪੇਸ਼ੇ ਤੋਂ ਉਹ ਟਰੱਕ ਡਰਾਈਵਰ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਰਬਜੀਤ ਦਾ ਜ਼ਿਆਦਾਤਰ ਸਮਾਂ ਘਰ ਤੋਂ ਬਾਹਰ ਡਰਾਈਵਰ ਵਿਚ ਨਿਕਲਦਾ ਸੀ। ਉਨ੍ਹਾਂ ਨੂੰ ਉਸ ਦੇ ਨਸ਼ਾ ਲੈਣ ਦੀ ਆਦਤ ਦਾ ਪਤਾ ਨਹੀਂ ਸੀ। ਉਹ ਬੀਤੇ ਦਿਨ ਹੀ ਅੰਮ੍ਰਿਤਸਰ ਪਹੁੰਚਿਆ ਸੀ। ਮੰਗਲਵਾਰ ਸਵੇਰੇ ਉਸ ਨੇ ਨਸ਼ਾ ਲਿਆ ਤੇ ਉਸ ਦੀ ਤਬੀਅਤ ਖਰਾਬ ਹੋਣ ਲੱਗੀ।
ਸਥਾਨਕ ਲੋਕਾਂ ਨੇ ਦੱਸਿਆ ਕਿ ਪਿੰਡ ਵਿਚ ਨਸ਼ੇ ਨੂੰ ਰੋਕਣ ਵਿਚ ਪੰਜਾਬ ਸਰਕਾਰ ਅਸਫਲ ਰਹੀ ਹੈ। ਕਈ ਮੌਤਾਂ ਨਸ਼ੇ ਕਾਰਨ ਪਿੰਡ ਵਿਚ ਹੋ ਚੁੱਕੀਆਂ ਹਨ। ਕਈ ਵਾਰ ਸਰਕਾਰ ਤੋਂ ਇਲਾਕੇ ਵਿਚ ਵਿਕ ਰਹੇ ਨਸ਼ੇ ਸਬੰਧੀ ਜਾਣਕਾਰੀਆਂ ਦਿੱਤੀਆਂ ਗਈਆਂ ਹਨ। ਪਿੰਡ ਵਾਸੀਆਂ ਦੀ ਮੰਗ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਪਿੰਡਾਂ ਵਿਚ ਸੁਰੱਖਿਅਤ ਮਾਹੌਲ ਉਪਲਬਧ ਕਰਵਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: