ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਾਣਾ ਨੇ ਆਂਗਣਵਾੜੀ ਸਹਾਇਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਵਿਧਾਇਕ ਨਰਿੰਦਰਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹਰ ਵਿਭਾਗ ਵਿੱਚ ਨਾਲੋ-ਨਾਲ ਨੌਕਰੀਆਂ ਪੈਦਾ ਕੀਤੀਆਂ ਅਤੇ ਭਰੀਆਂ ਜਾ ਰਹੀਆਂ ਹਨ। ਨਾਲ ਹੀ ਸਰਕਾਰ ਵੱਲੋਂ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰ ਦਿੱਤਾ ਗਿਆ ਹੈ।
ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਤੋਂ ਬਾਅਦ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾ ਰਹੇ ਹਨ। ਇਸ ਪ੍ਰਕਿਰਿਆ ਤਹਿਤ ਸਮਾਜਿਕ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵਿਖੇ 6 ਆਂਗਣਵਾੜੀ ਸਹਾਇਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਇਹ ਵੀ ਪੜ੍ਹੋ : ਮਾਨਸਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਘਰ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ
ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਅਤ ਬਿਲਕੁਲ ਸਾਫ਼ ਹੈ ਅਤੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਯੋਗਤਾ ਦੇ ਆਧਾਰ ‘ਤੇ ਹੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਆਏ ਹੋਏ ਹੈਲਪਰਾਂ ਅਤੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਅਤੇ ਲੋਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾ ਸਕਣ।
ਵੀਡੀਓ ਲਈ ਕਲਿੱਕ ਕਰੋ -: