ਫਾਜ਼ਿਲਕਾ ‘ਚ ਪੁਲਿਸ ਵਿਭਾਗ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾ ਕੇ ਕਾਰਵਾਈ ਕੀਤੀ। ਇਸ ਆਪਰੇਸ਼ਨ ਵਿੱਚ 295 ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਇਸ ਤਹਿਤ 131 ਨਸ਼ਾ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਕੁਝ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਤੇ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਾਜ਼ਿਲਕਾ ਦੇ SSP ਮਨਜੀਤ ਸਿੰਘ ਢੇਸੀ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਿਛਲੇ ਕੇਸਾਂ ਵਿੱਚ ਲੋੜੀਂਦੇ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਸਾਰੀਆਂ ਸਬ-ਡਵੀਜ਼ਨਾਂ ਵਿੱਚ ਕੋਰਡਨ ਐਂਡ ਸਰਚ ਆਪਰੇਸ਼ਨ (CS ) ਚਲਾਇਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਚੱ.ਲੀਆਂ ਗੋ.ਲੀਆਂ, ਬੁਲੇਟ ਪਰੂਫ਼ ਜੈਕਟ ਕਾਰਨ ਬਚੀ ਜਾਨ
ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਵੇਰੇ 295 ਪੁਲਿਸ ਅਧਿਕਾਰੀਆਂ ਨੇ ਛਾਪੇਮਾਰੀ ਕੀਤੀ ਅਤੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕੀਤਾ। ਜਿਸ ਤਹਿਤ 131 ਨਸ਼ਾ ਤਸਕਰਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਤੇ 170 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਜਿਨ੍ਹਾਂ ‘ਚੋਂ 3 ਲੋਕਾਂ ਨੂੰ ਰਾਊਂਡਅਪ ਕੀਤਾ ਗਿਆ ਅਤੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ 70 ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ : –