ਪੰਜਾਬ ਦੇ ਜਲਾਲਾਬਾਦ ਵਿਖੇ ਸਰਹੱਦ ‘ਤੇ ਡਰੋਨ ਗਤੀਵਿਧੀ ਦੇ ਚੱਲਦਿਆਂ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵਲੋਂ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ ਸੀ। ਇਸ ਕਾਰਵਾਈ ਦੌਰਾਨ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ CIA ਸਟਾਫ ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਅਮਰਿੰਦਰ ਸਿੰਘ ਗਿੱਲ ਨੇ ਦਸਿਆ ਕਿ ਪਿੰਡ ਜੋਧਾ ਭੈਣੀ ’ਚ ਡਰੋਨ ਗਤੀਵਿਧੀ ਦੀ ਸੂਚਨਾ ਮਿਲੀ ਸੀ। ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ’ਤੇ DSP ਜਲਾਲਾਬਾਦ ਦੀ ਅਗਵਾਈ ’ਚ BSF ਅਤੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਤਲਾਸ਼ੀ ਮੁਹਿੰਮ ਵਿੱਚ ਦੋ ਬੋਰੀਆਂ ਵਿੱਚ 8 ਪੈਕੇਟ ਬਰਾਮਦ ਹੋਏ, ਜਿਸ ਵਿੱਚ ਕੁੱਲ 4 ਕਿਲੋ 177 ਗ੍ਰਾਮ ਹੈਰੋਇਨ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਬੋਰੀਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਹਨ। ਫਿਲਹਾਲ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਖੇਪ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਤਸਕਰ ਵਿਰੁਧ NDPS ਐਕਟ ਦੀ ਧਾਰਾ 21-ਸੀ, 23, 61, 85 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”