ਪੰਜਾਬ ਦੇ ਫਾਜ਼ਿਲਕਾ ਸਿਟੀ ਥਾਣੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ 4 ਹੈਰੋਇਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੇ 15 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਫੜੇ ਚਾਰਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਚਾਰਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਪਹਿਲੇ ਮਾਮਲੇ ਸਬੰਧੀ ਤਫ਼ਤੀਸ਼ੀ ਅਫ਼ਸਰ SI ਕ੍ਰਿਸ਼ਨ ਲਾਲ ਨੇ ਦੱਸਿਆ ਕਿ ਜਦੋਂ SI ਹਰਬੰਸ ਸਿੰਘ ਪੁਲਿਸ ਪਾਰਟੀ ਸਮੇਤ ਗੁਪਤਾ ਗੈਸ ਏਜੰਸੀ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਉਨ੍ਹਾਂ ਨੂੰ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਕਿ ਭੁਪਿੰਦਰ ਸਿੰਘ ਉਰਫ ਭਿੰਡਰ ਵਾਸੀ ਇਸਲਾਮਵਾਲਾ, ਰਾਮ ਸਰੂਪ ਸਿੰਘ ਵਾਸੀ ਟਾਹਲੀਵਾਲਾ ਜੱਟਾਂ, ਤਰਸੇਮ ਸਿੰਘ ਵਾਸੀ ਗਲੀ ਨੰਬਰ 7 ਰਾਧਾ ਸੁਆਮੀ ਕਲੋਨੀ ਫਾਜ਼ਿਲਕਾ ਹੈਰੋਇਨ ਵੇਚਣ ਦਾ ਧੰਦਾ ਕਰਨ ਦਾ ਆਦੀ ਹੈ।
ਇਸ ਦੇ ਨਾਲ ਹੀ ਮੁਖਬਰ ਨੇ ਇਤਲਾਹ ਦਿੱਤੀ ਕਿ ਅੱਜ ਵੀ ਤਿੰਨੋਂ ਇੱਕ ਕਾਰ ਵਿੱਚ ਟੀਵੀ ਟਾਵਰ ਤਿਕੋਨੀ ਨੇੜੇ ਗਾਹਕਾਂ ਨੂੰ ਹੈਰੋਇਨ ਵੇਚਣ ਲਈ ਆ ਰਹੇ ਹਨ। ਪੁਲਿਸ ਸੂਚਨਾ ਮਿਲਣ ਤੇ ਤੁਰੰਤ ਮੌਕੇ ’ਤੇ ਪਹੁੰਚੀ। ਇਥੇ ਉਨ੍ਹਾਂ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 10 ਗ੍ਰਾਮ ਹੈਰੋਇਨ ਮਿਲਿਆ। ਪੁਲਿਸ ਹੈਰੋਇਨ ਜ਼ਬਤ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਬੇਅੰਤ ਸਿੰਘ ਕਾਤਲ ਮਾਮਲਾ : SC ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਕੀਤੀ ਰੱਦ
ਦੂਜੇ ਮਾਮਲੇ ਵਿੱਚ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਰਵਿੰਦਰ ਸਿੰਘ ਉਰਫ਼ ਰਵੀ ਕੁਮਾਰ ਪੁੱਤਰ ਤੇਜਪਾਲ ਸਿੰਘ ਵਾਸੀ ਰਠੌੜਾ ਵਾਲਾ ਮੁਹੱਲਾ ਜਲਾਲਾਬਾਦ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਉਹ ਹੁਣ ਵੀ ਸ਼ਨੀਦੇਵ ਮੰਦਰ ਦੀ ਗਲੀ ਵਿੱਚ ਗਾਹਕਾਂ ਦੀ ਉਡੀਕ ਕਰ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਉਕਤ ਸਥਾਨ ‘ਤੇ ਛਾਪੇਮਾਰੀ ਕੀਤੀ ਗਈ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ।
ਪੁਲਿਸ ਪਾਰਟੀ ਨੂੰ ਆਉਂਦਾ ਦੇਖ ਕੇ ਵਿਅਕਤੀ ਨੇ ਆਪਣੇ ਹੱਥ ‘ਚ ਫੜਿਆ ਲਿਫਾਫਾ ਸੁੱਟ ਦਿੱਤਾ ਅਤੇ ਕੇ ਭੱਜਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਚੌਕਸੀ ਦਿਖਾਉਂਦੇ ਹੋਏ ਵਿਅਕਤੀ ਨੂੰ ਉਸ ਦੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ। ਪੁਲਿਸ ਪੁੱਛਗਿੱਛ ‘ਚ ਉਸਨੇ ਆਪਣਾ ਰਵਿੰਦਰ ਸਿੰਘ ਦੱਸਿਆ। ਇਸ ਐਡ ਨਾਲ ਹੀ ਉਸ ਵੱਲੋਂ ਸੁੱਟੇ ਗਏ ਲਿਫਾਫੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ -: