ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਬਾਰੇ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ। ਐਫਬੀਆਈ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਰਾਹੀਂ ਗੋਲਡੀ ਨਾਲ ਸਬੰਧਤ ਹੋਰ ਜਾਣਕਾਰੀ ਮੰਗੀ ਹੈ। ਗੋਲਡੀ ਬਰਾੜ ਨੂੰ ਜਲਦ ਹੀ ਭਾਰਤ ਲਿਆਉਣ ਦੀ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ ਨੂੰ ਅਮਰੀਕਾ ਏਜੰਸੀ ਨੇ ਕੈਲੀਫੋਰਨੀਆ ਵਿਚ ਫੜਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕਰਦੋ ਹੇਏ ਦੱਸਿਆ ਸੀ ਕਿ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : AAP ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ : CM ਮਾਨ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਥਿਤ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕੀ ਅਧਿਕਾਰੀਆਂ ਨੇ ਕੈਲੀਫੋਰਨੀਆ ਤੋਂ ਹਿਰਾਸਤ ‘ਚ ਲੈ ਲਿਆ ਹੈ। ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਰਾੜ 2017 ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸ ਨੇ 29 ਮਈ ਨੂੰ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਉਦੋਂ ਤੋਂ ਉਹ ਲੁਕਿਆ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: