ਕੋਰੋਨਾ ਦੇ ਨਵੇਂ ਵੇਰੀਏਂਟ ‘ਓਮੀਕ੍ਰੋਨ’ ਦੇ ਮਿਲਣ ਤੋਂ ਬਾਅਦ ਦੁਨੀਆ ਦੇ ਕਈ ਦੇਸ਼ ਅਲਰਟ ਹੋ ਗਏ ਹਨ, ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਕਈ ਦੇਸ਼ਾਂ ਦੀਆਂ ਕੌਮਾਂਤਰੀ ਉਡਾਨਾਂ ਤੋਂ ਪਾਬੰਦੀਆਂ ਹਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਦੇਸ਼ ਕੋਰੋਨਾ ਦੇ ਨਵੇਂ ਰੂਪਾਂ ਤੋਂ ਪ੍ਰਭਾਵਿਤ ਹਨ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕੀਤੀਆਂ ਜਾਣ।
ਕੇਜਰੀਵਾਲ ਨੇ ਕਿਹਾ ਕਿ ਬੜੀ ਮੁਸ਼ਕਲ ਨਾਲ ਸਾਡਾ ਦੇਸ਼ ਕੋਰੋਨਾ ਤੋਂ ਉਭਰਿਆ ਹੈ। ਅਸੀਂ ਇਸ ਨਵੇਂ ਰੂਪ ਨੂੰ ਭਾਰਤ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਦੱਸਣਯੋਗ ਹੈ ਕਿ ਸਰਕਾਰ ਨੇ ਪੂਰੇ 633 ਦਿਨਾਂ ਦੀ ਪਾਬੰਦੀ ਤੋਂ ਬਾਅਦ 15 ਦਸੰਬਰ ਤੋਂ ਕੌਮਾਂਤਰੀ ਹਵਾਈ ਯਾਤਰਾ ਦੀ ਇਜਾਜ਼ਤ ਦਿੱਤੀ ਹੈ। ਸਰਕਾਰ ਨੇ ਪਿਛਲੇ ਸਾਲ ਕੋਰੋਨਾ ਲੌਕਡਾਊਨ ਤੋਂ ਤਿੰਨ ਦਿਨ ਪਹਿਲਾਂ 22 ਮਾਰਚ ਨੂੰ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਸਿੱਖਿਆ ‘ਤੇ ਭਖੀ ਸਿਆਸਤ ਵਿਚਾਲੇ ਕੇਜਰੀਵਾਲ ਅੱਜ ਆ ਰਹੇ ਮੋਹਾਲੀ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ
ਸਰਕਾਰ ਨੇ ਉਨ੍ਹਾਂ ਦੇਸ਼ਾਂ ਵਿੱਚ ਹਵਾਈ ਯਾਤਰਾ ਦੀ ਇਜਾਜ਼ਤ ਦਿੱਤੀ ਹੈ ਜਿਨ੍ਹਾਂ ਵਿੱਚ ਕੋਰੋਨਾ ਦੀ ਸਥਿਤੀ ਕਾਬੂ ਵਿੱਚ ਹੈ। ਹਾਲਾਂਕਿ 14 ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਅਜੇ ਵੀ ਜਾਰੀ ਰਹੇਗੀ। ਇਨ੍ਹਾਂ ਵਿੱਚ ਯੂਕੇ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬ੍ਰਾਜ਼ੀਲ, ਚੀਨ, ਮਾਰੀਸ਼ਸ, ਸਿੰਗਾਪੁਰ, ਬੰਗਲਾਦੇਸ਼, ਬੋਤਸਵਾਨਾ, ਜ਼ਿੰਬਾਬਵੇ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ‘ਤੇ ਏਅਰ ਬਬਲ ਸਮਝੌਤੇ ਤਹਿਤ ਫਲਾਈਟਾਂ ਜਾਰੀ ਰਹਿਣਗੇ।