ਹਰਿਆਣਾ ਤੋਂ ਬਾਅਦ ਹੁਣ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਵਿੱਚ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਮਹਿਲਾ ਇੰਸਪੈਕਟਰ ਨੂੰ ਪਿਕਅੱਪ ਵੈਨ ਨੇ ਕੁਚਲ ਕੇ ਮਾਰ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਦੇ ਨਾਲ ਹੀ ਡਰਾਈਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਦਾ ਦਾਅਵਾ ਹੈ ਕਿ ਇਸ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਮਾਮਲਾ ਰਾਂਚੀ ਜ਼ਿਲ੍ਹੇ ਦੇ ਤੁਪੁਦਾਨਾ ਇਲਾਕੇ ਦਾ ਹੈ। ਜਿਥੇ ਬੁੱਧਵਾਰ ਤੜਕੇ 3 ਵਜੇ 2018 ਬੈਚ ਦੀ ਪੁਲਿਸ ਐਸਆਈ ਸੰਧਿਆ ਟੋਪਨੋ ਗੱਡੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਹਿਲਾ ਪੁਲਿਸ ਅਧਿਕਾਰੀ ਨੇ ਇੱਕ ਪਿਕਅੱਪ ਵੈਨ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪਰ ਡਰਾਈਵਰ ਨੇ ਗੱਡੀ ਦੀ ਸਪੀਡ ਵਧਾ ਕੇ ਮਹਿਲਾ ਇੰਸਪੈਕਟਰ ਨੂੰ ਕੁਚਲ ਦਿੱਤਾ।
ਇਸ ਘਟਨਾ ਵਿੱਚ ਮਹਿਲਾ ਪੁਲੀਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋਸ਼ੀ ਪਿਕਅੱਪ ਵੈਨ ਦਾ ਡਰਾਈਵਰ ਗੱਡੀ ਸਮੇਤ ਫਰਾਰ ਹੋਣ ‘ਚ ਕਾਮਯਾਬ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਸਣੇ ਕਈ ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਇੰਸਪੈਕਟਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਇਸ ਤੋਂ ਬਾਅਦ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਗੱਡੀ ਬਰਾਮਦ ਕਰਨ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮੁੜ ਕੋਰੋਨਾ ਦਾ ਪ੍ਰਕੋਪ, 24 ਘੰਟਿਆਂ ‘ਚ 4 ਮੌਤਾਂ, 60 ਆਕਸੀਜਨ-ICU ‘ਤੇ, 1,742 ਐਕਟਿਵ ਕੇਸ
ਦੱਸ ਦੇਈਏ ਕਿ ਬੀਤੇ ਦਿਨ ਹਰਿਆਣਾ ਦੇ ਨੂੰਹ ਵਿੱਚ ਡੀ.ਐੱਸ.ਪੀ. ਸੁਰਿੰਦਰ ਬਿਸ਼ਨੋਈ ਤਾਵੜੂ ਮਾਈਨਿੰਗ ਵਾਲੀ ਥਾਂ ‘ਤੇ ਪੱਥਰਾਂ ਨਾਲ ਭਰਿਆ ਟਰੱਕ ਲਿਜਾਂਦੇ ਹੋਏ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮਾਫੀਆ ਦੇ ਲੋਕਾਂ ਨੇ ਡੀ.ਐੱਸ.ਪੀ. ਨੂੰ ਡੰਪਰ ਨਾਲ ਕੁਚਲ ਦਿੱਤਾ, ਜਿਸ ‘ਤੇ ਡੀ.ਐੱਸ.ਪੀ. ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: