ਫ਼ਿਰੋਜ਼ਪੁਰ ਦੇ CIA ਸਟਾਫ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਕੋਲੋਂ 120 ਗ੍ਰਾਮ ਨਸ਼ੀਲਾ ਪਦਾਰਥ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
CIA ਸਟਾਫ਼ ਦੇ SI ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਗਸ਼ਤ ‘ਤੇ ਸਨ ਤਾਂ ਇਸੇ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਰੇਸ਼ਮ ਮੇਸ਼ਾ ਵਾਸੀ ਪਿੰਡ ਖਿਲਚੀਆ ਕਦੀਮ ਫ਼ਿਰੋਜ਼ਪੁਰ, ਕੁਲਵਿੰਦਰ ਸਿੰਘ ਵਾਸੀ ਖਾਊ ਵਾਲੀ ਢਾਬ ਸ੍ਰੀ ਮੁਕਤਸਰ ਸਾਹਿਬ ਅਤੇ ਗੋਰਾ ਵਾਸੀ ਪਿੰਡ ਖੇਮਾ ਨੰ. ਖੇੜਾ ਸ਼੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਦਾ ਆਦੀ ਹੈ।
ਇਹ ਵੀ ਪੜ੍ਹੋ : ਚੌਕੀਦਾਰ ਦੇ ਪੁੱਤ ਨੇ ਵਧਾਇਆ ਮਾਣ, ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ, ਇੰਝ ਮਿਲੀ ਕਾਮਯਾਬੀ
ਤਿੰਨੋਂ ਮੁਲਜ਼ਮ ਮੋਟਰਸਾਈਕਲ ’ਤੇ ਫ਼ਿਰੋਜ਼ਪੁਰ ਤੋਂ ਨਸ਼ਾ ਵੇਚਣ ਲਈ ਆ ਰਹੇ ਹਨ। ਉਕਤ ਸੂਚਨਾ ਦੇ ਆਧਾਰ ‘ਤੇ ਸ਼ੇਰ ਸ਼ਾਹ ਵਾਲੀ ਚੌਕ ਨੇੜੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਕੁੱਲ 120 ਗ੍ਰਾਮ ਹੈਰੋਇਨ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ CIA ਸਟਾਫ਼ ਵੱਲੋਂ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਲੱਖਾਂ ਰੁਪਏ ਦੀ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨ ਜਾ ਰਹੇ ਸਨ। ਇੰਨਾ ਹੀ ਨਹੀਂ, ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਡਰੱਗ ਸਪਲਾਈ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ : –