ਫਿਰੋਜ਼ਪੁਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਕਿਸਮ ਇੰਝ ਚਮਕੀ ਕਿ ਉਹ ਰਾਤੋਂ ਰਾਤ ਕਰੋੜਪਤੀ ਬਣ ਗਿਆ ਹੈ। ਦਰਅਸਲ, ਪਿੰਡ ਮੱਤੜ ਉਤਾੜ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਡੇਢ ਕਰੋੜ ਦੀ ਲਾਟਰੀ ਨਿਕਲੀ ਹੈ। ਬਲਵਿੰਦਰ ਸਿੰਘ ਫਿਰੋਜ਼ਪੁਰ ਦੇ ਡੀਸੀ ਦਫਤਰ ਦੀ ਅਸਲਾ ਬਰਾਂਚ ਵਿੱਚ ਸੇਵਾਦਾਰ ਦੀ ਨੌਕਰੀ ਕਰਦਾ ਹੈ। ਲਾਟਰੀ ਨਿਕਲਣ ਤੋਂ ਬਾਅਦ ਉਨ੍ਹਾਂ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਡੀਸੀ ਦਫ਼ਤਰ ਦੀ ਅਸਲਾ ਬਰਾਂਚ ਵਿੱਚ ਸੇਵਾਦਾਰ ਦੀ ਨੌਕਰੀ ਕਰਦਾ ਹੈ। ਦਿਵਾਲੀ ਮੌਕੇ ਉਸ ਨੇ ਇਕ ਡੇਢ ਕਰੋੜ ਦੀ ਲਾਟਰੀ ਪਾਈ ਸੀ। ਜੋ ਪਿਛਲੇ ਮਹੀਨੇ ਦੀ 28 ਤਰੀਕ ਨੂੰ ਨਿਕਲੀ ਸੀ, ਪਰ ਉਸਨੂੰ ਬਿਲਕੁੱਲ ਵੀ ਪਤਾ ਨਹੀਂ ਸੀ। ਜਦੋਂ ਉਹ ਅਚਾਨਕ ਕੱਲ੍ਹ ਲਾਟਰੀ ਵਾਲੇ ਕੋਲ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਹ ਡੇਢ ਕਰੋੜ ਦਾ ਮਾਲਕ ਬਣ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਡਾ: ਜੋੜੇ ਤੋਂ ਔਡੀ ਕਾਰ ਲੁੱਟ ਦਾ ਮਾਮਲਾ, ਪੁਲਿਸ ਵੱਲੋਂ ਮੋਹਾਲੀ ‘ਤੋਂ ਗੱਡੀ ਬਰਾਮਦ, ਇੱਕ ਚੋਰ ਕਾਬੂ
ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਕਿ ਉਸ ਦੀ ਲਾਟਰੀ ਨਿਕਲੀ ਹੈ ਅਤੇ ਉਹ ਲਾਟਰੀ ਦੇ ਪੈਸੇ ਨੂੰ ਆਪਣੇ ਬੱਚਿਆਂ ਦੇ ਭਵਿੱਖ ਲਈ ਹੀ ਵਰਤੇਗਾ। ਦੂਜੇ ਪਾਸੇ ਜਦੋਂ ਲਾਟਰੀ ਵਿਕਰੇਤਾ ਕੁੱਕੂ ਸਿੰਘ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਪਿੰਡ ਮੱਤੜ ਉਤਾੜ ਦੇ ਬਲਵਿੰਦਰ ਸਿੰਘ ਦੀ ਡੇਢ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਜਿਸ ਨਾਲ ਉਸਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਕਿ ਉਸ ਵੱਲੋਂ ਵੇਚੀ ਗਈ ਲਾਟਰੀ ਪਹਿਲੀ ਵਾਰ ਫਿਰੋਜ਼ਪੁਰ ਵਿੱਚ ਨਿਕਲੀ ਹੈ।
ਵੀਡੀਓ ਲਈ ਕਲਿੱਕ ਕਰੋ : –