ਫ਼ਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਸਨ।
ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਉਹ ਮਹਾਰਾਜਾ ਪੈਲੇਸ ਦੇ ਨੇੜੇ ਮੌਜੂਦ ਸੀ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਨਵਦੀਪ ਸਿੰਘ ਵਾਸੀ ਚੱਕ ਅਰਾਈਆਂ ਫਲੀਆ ਅਤੇ ਮੁਲਜ਼ਮ ਮਨਜੀਤ ਸਿੰਘ ਵਾਸੀ ਛਾਂਗਾ ਖੁਰਦ ਮੈਡੀਕਲ ਨਸ਼ਾ ਵੇਚਣ ਦੇ ਆਦੀ ਹਨ। ਦੋਵੇਂ ਮੁਲਜ਼ਮ ਜਲਾਲਾਬਾਦ (ਫਾਜ਼ਿਲਕਾ) ਤੋਂ ਮੋਟਰਸਾਈਕਲ ’ਤੇ ਮਮਦੋਟ ਵੱਲ ਆ ਰਹੇ ਸਨ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਦੀ ਢਾਬਿਆਂ ‘ਤੇ ਛਾਪੇਮਾਰੀ, ਦੋ ਮੁਲਜ਼ਮਾਂ ਨੂੰ ਫੜਿਆ, 190 ਲੀਟਰ ਪੈਟਰੋਲ-ਡੀਜ਼ਲ ਬਰਾਮਦ
ਉਕਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੋਵਾਂ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਇਹ ਮੈਡੀਕਲ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”