ਫ਼ਿਰੋਜ਼ਪੁਰ ਵਿੱਚ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਨੇ ਜੀਰਾ ਦੇ ਰਹਿਣ ਵਾਲੇ ਇੱਕ ਤਸਕਰ ਦੀ 10 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ 17 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜ਼ੀਰਾ ਸਿਟੀ ਪੁਲਿਸ ਨੇ ਸਮਾਧੀ ਮੁਹੱਲੇ ਦੇ ਰਹਿਣ ਵਾਲੇ ਬਿੱਟੂ ਸਿੰਘ ਉਰਫ਼ ਗੇਜਾ ਦੀ 10 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਮੁਲਜ਼ਮ ਨੂੰ ਪੁਲਿਸ ਨੇ ਨਸ਼ਾ ਤਸਕਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਲਦੀ ਹੀ ਪੁਲਿਸ ਹੋਰ ਸਮੱਗਲਰਾਂ ਦੀ ਜਾਇਦਾਦ ਵੀ ਜ਼ਬਤ ਕਰ ਲਵੇਗੀ, ਜਿਸ ਦੀ ਸੂਚੀ ਤਿਆਰ ਕੀਤੀ ਗਈ ਹੈ। ਪੁਲਿਸ ਨੂੰ ਮਨਜ਼ੂਰੀ ਦੀ ਉਡੀਕ ਹੈ।
ਇਹ ਵੀ ਪੜ੍ਹੋ : 85 ਸਾਲਾ ਬਜ਼ੁਰਗ ਨੇ ਕੀਤਾ ਅਨੋਖਾ ਕਾਰਨਾਮਾ, ਦੰਦਾਂ ਨਾਲ ਚੁਕਿਆ 1.25 ਕੁਇੰਟਲ ਤੋਂ ਵੱਧ ਭਾਰ
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਐਸਪੀ ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਦੱਸਿਆ ਕਿ ਜ਼ੀਰਾ ਸਿਟੀ ਪੁਲਿਸ ਨੇ ਬੁੱਧਵਾਰ ਨੂੰ ਡੀਐਸਪੀ ਜ਼ੀਰਾ ਦੀ ਅਗਵਾਈ ਵਿੱਚ ਇਹ ਕਾਰਵਾਈ ਕੀਤੀ। ਡੀਐਸਪੀ ਅਨੁਸਾਰ ਬਿੱਟੂ ਨੇ ਇਹ ਦੌਲਤ ਨਸ਼ਾ ਤਸਕਰੀ ਰਾਹੀਂ ਬਣਾਈ ਸੀ ਕਿਉਂਕਿ ਬਿੱਟੂ ਕੋਲ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: