ਫਿਰੋਜ਼ਪੁਰ ਦੇ ਸਪੈਸ਼ਲ ਟਾਸਕ ਫੋਰਸ (STF) ਨੇ ਜ਼ਿਲ੍ਹੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। STF ਨੇ ਤਲਵੰਡੀ ਭਾਈ ਅਤੇ ਗੁਰੂਹਰਸਹਾਏ ਤੋਂ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਕੋਲੋਂ 2 ਕਿਲੋ ਅਫ਼ੀਮ, ਇੱਕ ਸਵਿਫਟ ਡਿਜ਼ਾਇਰ ਕਾਰ, 40 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। STF ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਹਿਲੇ ਮਾਮਲੇ ਸਬੰਧੀ STF ਦੇ SI ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਟੀਮ ਨਾਲ ਰੂਟੀਨ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰੀ ਜਗਜੀਤ ਸਿੰਘ ਵਾਸੀ ਮੋਗਾ ਨੂੰ 2 ਕਿੱਲੋ ਅਫ਼ੀਮ ਲੈ ਕੇ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਆਪਣੀ ਟੀਮ ਸਮੇਤ ਤਲਵੰਡੀ ਭਾਈ ਤੋਂ ਉਕਤ ਦੋਸ਼ੀ ਨੂੰ ਉਸਦੇ ਸਵਿਫਟ ਡਿਜ਼ਾਇਰ ਕਾਰ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਮੋਰਿੰਡਾ : 3.13 ਲੱਖ ਰੁ: ਲੁੱਟ ਮਾਮਲਾ, ਪੁਲਿਸ ਨੇ ਹਥਿਆਰਾਂ ਸਣੇ ਲੁਟੇਰਾ ਗਿਰੋਹ ਕੀਤਾ ਕਾਬੂ
SI ਪਰਮਜੀਤ ਸਿੰਘ ਦੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ STF ਥਾਣਾ SAS ਨਗਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। STF ਵੱਲੋਂ ਮੁਲਜ਼ਮਾਂ ਦੇ ਪਿਛਲੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੂਜੇ ਮਾਮਲੇ ਵਿੱਚ STF ਦੇ ASI ਬਲਕਾਰ ਸਿੰਘ ਨੇ ਸਾਥੀ ਮੁਲਾਜ਼ਮਾਂ ਦੇ ਨਾਲ ਦਾਣਾ ਮੰਡੀ ਗੁਰੂਹਰਸਹਾਏ ਤੋਂ ਰਚਨ ਕੁਮਾਰ ਉਰਫ ਬੱਬਲ ਪੁੱਤਰ ਪ੍ਰਕਾਸ਼ ਰਾਮ ਵਾਸੀ ਬਸਤੀ ਕਾਲੇਵਾਲਾ ਗੁਰੂਹਰਸਹਾਏ ਨੂੰ 40 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
STF ਥਾਣਾ SAS ਨਗਰ ਵਿੱਚ ਮੁਲਜ਼ਮ ਰਚਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ STF ਵੱਲੋਂ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹਿ ਹੈ ਕਿ ਮੁਲਜ਼ਮ ਇਹ ਹੈਰੋਇਨ ਕਿੱਥੋਂ ਲੈ ਕੇ ਆ ਰਿਹਾ ਸੀ ਅਤੇ ਉਸ ਨੇ ਅੱਗੇ ਇਹ ਕਿਸ ਨੂੰ ਦੇਣਾ ਸੀ।
ਵੀਡੀਓ ਲਈ ਕਲਿੱਕ ਕਰੋ -: