ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਵਿਚ ਟਕਰਾਅ ਹੋ ਗਿਆ ਹੈ। ਹਰਿਆਣਾ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਜਿਸ ਵਿਚ CM ਖੱਟਰ ਨੇ ਚੰਡੀਗੜ੍ਹ ‘ਤੇ ਹਰਿਆਣਾ ਦੇ ਦਾਅਵੇ ਦਾ ਪ੍ਰਸਤਾਵ ਰੱਖਿਆ। ਹਰਿਆਣਾ ਵਿਧਾਨ ਸਭਾ ਵਿਚ ਪੰਜਾਬ ਦੇ ਚੰਡੀਗੜ੍ਹ ਦਾ ਸੰਪੂਰਨ ਅਧਿਕਾਰ ਦੇਣ ਦੇ ਪ੍ਰਸਤਾਵ ‘ਤੇ ਚਿੰਤਾ ਪ੍ਰਗਟਾਈ। ਹਰਿਆਣਾ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਪਾਣੀ ਮੰਗਣ ਦਾ ਵੀ ਪ੍ਰਸਤਾਵ ਪੇਸ਼ ਕੀਤਾ। ਨਾਲ ਹੀ ਪੰਜਾਬ ਸਰਕਾਰ ਦੇ ਪ੍ਰਸਤਾਵ ਦੀ ਨਿੰਦਾ ਕੀਤੀ।
ਸਦਨ ਵਿਚ ਪ੍ਰਸਤਾਵ ਰੱਖਿਆ ਗਿਆ ਕਿ 1 ਅਪ੍ਰੈਲ ਨੂੰ ਚੰਡੀਗੜ੍ਹ ਨੂੰ ਪੰਜਾਬ ਵਿਚ ਦੇਣ ਦੇ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਣ ‘ਤੇ ਚਿੰਤਾ ਪ੍ਰਗਟ ਕਰਦਾ ਹੈ। ਇਹ ਹਰਿਆਣਾ ਦੇ ਲੋਕਾਂ ਨੂੰ ਸਵੀਕਾਰ ਨਹੀਂ ਹੈ। ਹਰਿਆਣਾ ਦਾ ਆਪਣੀ ਰਾਜਧਾਨੀ ਚੰਡੀਗੜ੍ਹ ‘ਤੇ ਆਪਣਾ ਅਧਿਕਾਰ ਬਰਕਰਾਰ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਵਿੱਚ ਬੋਰਡ ਮੈਂਬਰਾਂ ਦੀ ਫੁੱਲ ਟਾਈਮ ਨਿਯੁਕਤੀ ਪੰਜਾਬ ਪੁਨਰਗਠਨ ਐਕਟ 1966 ਦੇ ਵਿਰੁੱਧ ਹੈ।
ਵੀਡੀਓ ਲਈ ਕਲਿੱਕ ਕਰੋ -: