ਚੰਡੀਗੜ੍ਹ : ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਬਣੀ ਫਿਲਮ ‘ਸ਼ੂਟਰ’ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਹੁਣ ਇਹ ਫਿਲਮ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਪ੍ਰਸਾਰਿਤ ਹੋ ਸਕੇਗੀ।
ਤੁਹਾਨੂੰ ਦੱਸ ਦੇਈਏ ਕਿ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਪਰ ਪੰਜਾਬ ਸਰਕਾਰ ਦਾ ਮੰਨਣਾ ਸੀ ਕਿ ਫਿਲਮ ਦੇ ਟੈਲੀਕਾਸਟ ਕਾਰਨ ਸੂਬੇ ‘ਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸਰਕਾਰ ਦਾ ਕਹਿਣਾ ਸੀ ਕਿ ਫਿਲਮ ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਦੀ ਹੈ, ਜਦੋਂ ਕਿ ਨਿਰਮਾਤਾ-ਨਿਰਦੇਸ਼ਕ ਨੇ ਦਲੀਲ ਦਿੱਤੀ ਕਿ ਫਿਲਮ ਬਣਾਉਣ ਦਾ ਇੱਕੋ-ਇੱਕ ਮਕਸਦ ਲੋਕਾਂ ਨੂੰ ਇਹ ਦੱਸਣਾ ਹੈ ਕਿ ਮਾੜੇ ਕੰਮਾਂ ਦੇ ਮਾੜੇ ਨਤੀਜੇ ਨਿਕਲਦੇ ਹਨ।
ਇਹ ਵੀ ਪੜ੍ਹੋ : PM ਨੂੰ ਚਿੱਠੀ ਪਿੱਛੋਂ CM ਚੰਨੀ ‘ਤੇ ਸੁਖਬੀਰ ਦਾ ਵੱਡਾ ਹਮਲਾ- ਕਰਜ਼ਾ ਮੁਆਫੀ ਦਾ ਵਾਅਦਾ ਕਾਂਗਰਸ ਨੇ ਕੀਤੈ ਕਿ ਕੇਂਦਰ ਨੇ?
ਦੱਸ ਦੇਈਏ ਕਿ ਗੈਂਗਸਟਰ ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਨੇ ਕਾਹਲਵਾਂ ਨੂੰ 21 ਜਨਵਰੀ 2015 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਾਹਲਵਾਂ ਨੂੰ ਜਲੰਧਰ ਵਿੱਚ ਇੱਕ ਕੇਸ ਦੀ ਸੁਣਵਾਈ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਲਿਜਾਇਆ ਜਾ ਰਿਹਾ ਸੀ। ਕਾਹਲਵਾਂ ਉੱਪਰ ਕਤਲ ਅਗਵਾ ਤੇ ਫਿਰੌਤੀ ਵਰਗੇ ਕਈ ਮਾਮਲੇ ਚੱਲ ਰਹੇ ਸਨ। ਬਾਅਦ ਵਿੱਚਪੁਲਿਸ ਨੇ ਇੱਕ ਮੁਕਾਬਲੇ ਵਿੱਚ ਵਿੱਕੀ ਗੌਂਡਰ ਨੂੰ ਵੀ ਮਾਰ ਦਿੱਤਾ ਸੀ। ਵਿੱਕੀ ਗੌਂਡਰ ‘ਤੇ 7 ਲੱਖ ਰੁਪਏ ਦਾ ਇਨਾਮ ਸੀ।