ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿਚਾਲੇ ਯੂਕਰੇਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਯੂਕਰੇਨ ਦੀ ਸਰਕਾਰ ਨੇ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਫਾਈਨਲ ਈਅਰ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ MBBS ਦੀ ਡਿਗਰੀ ਦੇਵੇਗੀ।

ਇੱਕ ਨਿਊਜ਼ ਰਿਪੋਰਟ ਮੁਤਾਬਕ ਯੂਕਰੇਨ ਦੀ ਸਰਕਾਰ ਨੇ ਲਾਈਸੈਂਸਿੰਗ ਐਗਜ਼ਾਮ ਰੱਦ ਕਰਨ ਦਾ ਫੈਸਲਾ ਲਿਆ ਹੈ। ਹੁਣ ਬਿਨਾਂ ਇਸ ਪ੍ਰੀਖਿਆ ਦੇ ਹੀ ਵਿਦਿਆਰਥੀਆਂ ਨੂੰ MBBS ਦੀ ਡਿਗਰੀ ਮਿਲ ਜਾਏਗੀ।
ਦੱਸ ਦੇਈਏ ਕਿ ਯੂਕਰੇਨ ਵਿੱਚ ਮੈਡੀਕਲ ਤੇ ਫਾਰਮੇਸੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਪ੍ਰੀਖਿਆਵਾਂ ਵੱਖਰੇ ਤੌਰ ‘ਤੇ ਪਾਸ ਕਰਨੀਆਂ ਹੁੰਦੀਆਂ ਹਨ। ਇਸ ਪ੍ਰੀਖਿਆ ਨਾਲ KROK-1 ਤੇ KROK-2 ਦਾ ਨਾਂ ਦਿੱਤਾ ਗਿਆ ਹੈ। ਮੈਡੀਕਲ ਦੇ ਵਿਦਿਆਰਥੀਆਂ ਨੂੰ ਤੀਜੇ ਸਾਲ ਵਿੱਚ KROK-1 ਦੀ ਪ੍ਰੀਖਿਆ ਪਾਸ ਕਰਨੀ ਹੁੰਦੀ ਹੈ, ਜਦਕਿ ਆਖਰੀ ਯਾਨੀ ਚੌਥੇ ਸਾਲ ਵਿੱਚ ਉਨ੍ਹਾਂ ਨੂੰ KROK-2 ਵਿੱਚ ਪਾਸ ਕਰਨਾ ਹੁੰਦਾ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਫਾਈਨਲ ਦੀ ਡਿਗਰੀ ਦਿੱਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

ਯੂਕਰੇਨ ਦੀ ਸਰਕਾਰੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ KROK-1 ਨੂੰ ਅਗਲੇ ਸਾਲ ਤੱਕ ਲਈ ਰੱਦ ਕਰ ਦਿੱਤਾ ਗਿਆ ਹੈ, ਜਦਕਿ KROK-2 ਨੂੰ ਇਸ ਸਾਲ ਲਈ ਕੈਂਸਲ ਕਰ ਦਿੱਤਾ ਗਿਆ ਹੈ।






















