ਪੰਜਾਬ ਦੇ ਵਿੱਤ, ਆਬਕਾਰੀ ਤੇ ਟੈਕਸ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐੱਸਟੀ ਸਬੰਧੀ ਟੈਕਸਦਾਤਿਆਂ ਦੇ ਸਵਾਲਾਂ ਤੇ ਮੁੱਦਿਆਂ ਦੇ ਹੱਲ ਲਈ ਦੋਭਾਸ਼ੀ ਵ੍ਹਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ।
ਟੈਕਸ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦੌਰਾਨ ਇਸ ਸੇਵਾ ਦੀ ਸ਼ੁਰੂਆਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀਐੱਸਟੀ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿਚ ਇਸ ਚੈਟਬੋਟ ‘ਤੇ ਵ੍ਹਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਟੈਕਸਦਾਤਿਆਂ ਦੀਆਂ ਸੇਵਾਵਾਂ ਦੀ ਸਪਲਾਈ ਨੂੰ ਆਸਾਨ ਬਣਾਉਣ ਤਹਿਤ ਸ਼ੁਰੂ ਕੀਤੀ ਗਈ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਜਾਂ ਵਪਾਰੀ 9160500033 ‘ਤੇ ਵ੍ਹਟਸਐਪ ਦੁਆਰਾ ਰਜਿਸਟ੍ਰੇਸ਼ਨ, ਰਿਟਰਨ, ਕੰਪੋਜੀਸ਼ਨ, ਟੈਕਸ ਭੁਗਤਾਨ, ਈ-ਵੇ ਬਿੱਲ, ਈ-ਇਨਵਾਇਸ, ਇਨਪੁਟ ਟੈਕਸ ਕ੍ਰੈਡਿਟ, ਨਾਗਰਿਕ ਨਾਲ ਸਬੰਧਤ ਜਾਣਕਾਰੀ, ਦਫਤਰ ਜਾਂ ਅਧਿਕਾਰੀ ਸਬੰਧੀ ਜਾਣਕਾਰੀ, ਜੀਐੱਸਟੀ ਆਮ ਜਾਣਕਾਰੀ ਜਾਂ ਸੁਝਾਅ ਪ੍ਰਾਪਤ ਕਰ ਸਕਦਾ ਹੈ। ਇਸ ਸੇਵਾ ਦੁਆਰਾ ਜੀਐੱਸਟੀ ਪੋਰਟਲ ਸਬੰਧੀ ਤਕਨੀਕੀ ਸਮੱਸਿਆਵਾਂ ਜਾਂ ਸ਼ਿਕਾਇਤਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਦੀ ਕਾਰਵਾਈ, 52 ਕਿਲੋ ਚੂਰਾ ਪੋਸਤ ਸਣੇ ਡਰੱਗ ਸਮੱਗਲਰ ਕੀਤਾ ਗ੍ਰਿਫਤਾਰ
ਇਸ ਦੌਰਾਨ ਵਿੱਤ ਮੰਤਰੀ ਨੇ ਟੈਕਸ ਵਿਭਾਗ ਦੀ ਜ਼ਿਲ੍ਹਾ ਪੱਧਰੀ ਕਾਗੁਜ਼ਾਰੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਅਕਤੀਗਤ ਤੌਰ ‘ਤੇ ਇਕ ਦੂਜੇ ਦੀ ਕਾਰਗੁਜ਼ਾਰੀ ਤੋਂ ਸਿੱਖਣ, ਜਿਸ ਨਾਲ ਉਹ ਆਪਣੇ ਪੇਸ਼ੇ ਸਬੰਧੀ ਗੁਣਾਂ ਨੂੰ ਹੋਰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਟੈਕਸਦਾਤਿਆਂ ਪ੍ਰਤੀ ਨਿਮਰਤਾ ਵਾਲੀ ਪਹੁੰਚ ਅਪਨਾਉਣ ਤੇ ਟੈਕਸਦਾਤਿਆਂ ਨੂੰ ਯਕੀਨ ਦਿਵਾਉਣ ਲਈ ਵਿਭਾਗ ਉਨ੍ਹਾਂ ਦੀ ਸਹੂਲਤ ਲਈ ਕੰਮ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: