ਫਿਰੋਜ਼ਪੁਰ ਵਿੱਚ 512 ਲੋੜਵੰਦਾਂ ਨੂੰ ਆਸ਼ੀਰਵਾਦ ਯੋਜਨਾ ਤਹਿਤ 2.73 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਮਾਰਚ 2022 ਤੋਂ ਮਈ 2022 ਤੱਕ ਅਨੁਸੂਚਿਤ ਜਾਤੀ ਦੇ 488 ਲਾਭਪਾਤਰੀਆਂ ਨੂੰ 2 ਕਰੋੜ 48 ਲੱਖ 88 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ 49 ਲਾਭਪਾਤਰੀਆਂ ਨੂੰ 24 ਲੱਖ 99 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ। ਇਸ ਦੀ ਜਾਣਕਾਰੀ DC ਰਾਜੇਸ਼ ਧੀਮਾਨ ਵੱਲੋਂ ਸਾਂਝੀ ਕੀਤੀ ਗਈ ਹੈ।
DC ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਾਰਚ 2022 ਤੋਂ ਮਈ 2022 ਤੱਕ 488 ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਕਰੋੜ 48 ਲੱਖ 88 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ। ਇਸ ਦੇ ਨਾਲ ਹੀ ਮਾਰਚ 2022 ਤੋਂ ਮਈ 2022 ਤੱਕ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ 49 ਲਾਭਪਾਤਰੀਆਂ ਨੂੰ 24 ਲੱਖ 99 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ-ਕੈਨੇਡਾ ਸਰਹੱਦ ‘ਤੇ ਮਿਲੀਆਂ ਭਾਰਤੀ ਪਰਿਵਾਰ ਸਮੇਤ 8 ਲਾ.ਸ਼ਾਂ, 2 ਬੱਚੇ ਵੀ ਸ਼ਾਮਲ
ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਫ਼ਿਰੋਜ਼ਪੁਰ ਜਗਮੋਹਨ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਤੋਂ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਲੋੜਵੰਦ http://ashirwad.punjab.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਜੋ ਲਾਭਪਾਤਰੀ 1 ਅਪ੍ਰੈਲ 2023 ਤੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਨਲਾਈਨ ਪੋਰਟਲ ‘ਤੇ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬਿਨੈ-ਪੱਤਰ ਦੇ ਨਾਲ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: