ਆਰਟੀਆਈ ਤਹਿਤ ਮੰਗੀ ਗਈ ਸੂਚਨਾ ਨਾ ਦੇਣ ਤੇ ਸੁਣਵਾਈ ਵਿਚ ਲਗਾਤਾਰ ਗੈਰ-ਹਾਜ਼ਰ ਰਹਿਣ ‘ਤੇ ਰਾਜ ਕਮਿਸ਼ਨ ਨੇ ਥਾਣਾ ਤਲਵੰਡੀ ਸਾਬੋ ਦੇ ਥਾਣਾ ਇੰਚਾਰਜ ਨੂੰ 10 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ। ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਦੇ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਵੱਲੋਂ ਆਰਟੀਆਈ ਤਹਿਤ ਮੰਗੀਆਂ ਸੂਚਨਾਵਾਂ ਨਿਰਧਾਰਤ ਸਮੇਂ ਦੇ ਅੰਦਰ ਨਾ ਦੇਣ ਤੇ ਕੋਰਟ ਦੀਆਂ ਚਾਰ ਸੁਣਵਾਈਆਂ ਵਿਚੋਂ ਚਾਰਾਂ ਵਿਚ ਗੈਰ-ਹਾਜ਼ਰ ਰਹਿਣ ‘ਤੇ 17 ਮਈ 2023 ਨੂੰ ਐੱਸਐੱਚਓ ਨੂੰ ਪਹਿਲਾਂ 15 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਸੀ। ਬਾਅਦ ਵਿਚ ਰਕਮ ਘੱਟ ਕਰਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ।
ਲੋਕ ਸੂਚਨਾ ਅਫਸਰ ਨੂੰ ਐੱਸਐੱਚਓ ਦੀ ਸੈਲਰੀ ਤੋਂ ਜੁਰਮਾਨਾ ਕੱਟ ਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਕੇਸ ਦੀ ਅਗਲੀ ਸੁਣਵਾਈ 5 ਜੁਲਾਈ ਨੂੰ ਰੱਖੀ ਗਈ ਹੈ। ਇਸ ਵਿਚ ਥਾਣਾ ਇੰਚਾਰਜ ਨੂੰ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਲਾਰੈਂਸ ਗੈਂਗ ਦਾ ਨਾਂ ਲੈ ਕੇ ਵਸੂਲੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਪਿਸਤੌਲ ਸਣੇ ਇਕ ਗ੍ਰਿਫਤਾਰ
ਆਰਟੀਆਈ ਐਕਟੀਵਿਸਟ ਸੰਜੀਵ ਗੋਇਲ ਨੇ ਦੱਸਿਆ ਕਿ ਇਸ ਕੇਸ ਵਿਚ ਬੀਤੀ 18 ਜਨਵਰੀ ਨੂੰ ਪਹਿਲੇ ਕਾਰਨ-ਦੱਸੋ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ। ਦੋ ਸਾਲ ਪਹਿਲਾਂ ਚਾਇਨਾ ਡੋਰ ਦੀ ਵਿਕਰੀ ‘ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਖ-ਵੱਖ ਥਾਣਾ ਇੰਚਾਰਜਾਂ ਤੋਂ ਰਿਕਾਰਡ ਮੰਗਿਆ ਗਿਆ ਸੀ। ਇਸ ਵਿਚ ਜ਼ਿਆਦਾਤਰ ਥਾਣਿਆਂ ਵੱਲੋਂ ਮੰਗੀ ਜਾਣਕਾਰੀ ਨੂੰ ਲੈ ਕੇ ਕੋਈ ਸੰਤੋਸ਼ਜਨਕ ਜਵਾਬ ਨਹੀਂ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: