ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਆਪ’ ਦੇ ਸਾਬਕਾ ਆਗੂ ਤੇ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ ਦੇ ਦੋਸ਼ ‘ਚ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਖਿਲਾਫ ਮੋਹਾਲੀ ਸਾਈਬਰ ਕ੍ਰਾਈਮ ਥਾਣੇ ‘ਚ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਸਾਲ 12 ਅਪ੍ਰੈਲ ਨੂੰ ਰੋਪੜ ‘ਚ ਕੁਮਾਰ ਵਿਸ਼ਵਾਸ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ। ਇਸ ਮਗਰੋਂ ਪੰਜਾਬ ਪੁਲਿਸ ਦੀ ਇੱਕ ਟੀਮ ਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ। ਹੁਣ ਹਾਈਕੋਰਟ ਨੇ ਦੋਵਾਂ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਤਜਿੰਦਰ ਪਾਲ ਸਿੰਘ ਬੱਗਾ ‘ਤੇ ਕੇਜਰੀਵਾਲ ਖਿਲਾਫ ਵਿਵਾਦਿਤ ਟਵੀਟ ਕਰਨ ਦਾ ਦੋਸ਼ ਹੈ। ਇਹ ਕੇਸ ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਬੱਗਾ ‘ਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਹੈ। ਦਿੱਲੀ ਵਿਧਾਨ ਸਭਾ ‘ਚ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਜਰੀਵਾਲ ਦੇ ਬਿਆਨ ਤੋਂ ਬਾਅਦ ਬੱਗਾ ਵੱਲੋਂ ਇਸ ਸਬੰਧ ‘ਚ ਇਕ ਵਿਵਾਦਿਤ ਟਵੀਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਬੱਗਾ ਨੇ ਕੇਜਰੀਵਾਲ ਨੂੰ ਧਮਕੀ ਭਰੇ ਲਹਿਜੇ ਵਿੱਚ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ। ਦਰਅਸਲ, ਅਰਵਿੰਦ ਕੇਜਰੀਵਾਲ ਨੇ ਬਜਟ ਸੈਸ਼ਨ ‘ਚ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਟੈਕਸ ਮੁਕਤ ਕਰਨ ਦੀ ਭਾਜਪਾ ਦੀ ਮੰਗ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਸੀ ਕਿ ਇਸ ਨੂੰ ਟੈਕਸ ਮੁਕਤ ਕਰਨ ਦੀ ਬਜਾਏ ਫਿਲਮ ਨੂੰ ਯੂ-ਟਿਊਬ ‘ਤੇ ਪਾਓ।
ਇਹ ਵੀ ਪੜ੍ਹੋ : ਇੰਡੀਅਨ ਨੇਵੀ ਦਾ ਲੜਾਕੂ ਜਹਾਜ਼ ਮਿਗ 29K ਕ੍ਰੈਸ਼, ਪਾਇਲਟ ਨੇ ਛਾਲ ਮਾਰ ਬਚਾਈ ਜਾਨ
ਦਰਅਸਲ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦਿੱਤਾ ਸੀ। ਇਸ ਆਧਾਰ ‘ਤੇ ‘ਆਪ’ ਵਰਕਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਰੋਪੜ ‘ਚ ਕੁਮਾਰ ਵਿਸ਼ਵਾਸ ਖਿਲਾਫ ਮਾਮਲਾ ਦਰਜ ਕੀਤਾ ਸੀ। ਪਰ ਕੁਮਾਰ ਵਿਸ਼ਵਾਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸ਼ਰਨ ਲਈ ਅਤੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ। ਹੁਣ ਹਾਈਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਕੁਮਾਰ ਵਿਸ਼ਵਾਸ ਨੇ ਹਾਈਕੋਰਟ ਵਿੱਚ ਦੱਸਿਆ ਕਿ 12 ਫਰਵਰੀ ਦੇ ਇੰਟਰਵਿਊ ਦੇ ਆਧਾਰ ‘ਤੇ ਰੋਪੜ ‘ਚ ਐੱਫ.ਆਈ.ਆਰ ਦਰਜ ਕੀਤੀ ਗਈ ਸੀ, ਜਦਕਿ ਉਸ ਨੇ ਇਹ ਇੰਟਰਵਿਊ ਮੁੰਬਈ ‘ਚ ਦਿੱਤੀ ਸੀ।