ਆਮ ਆਦਮੀ ਪਾਰਟੀ ਦੀ ਪੰਜਾਬ ਸਰਾਕਰ ਨੇ ਦਿੱਲੀ ਦੇ ਭਾਜਪਾ ਨੇਤਾ ਤੇਜਿੰਦਰ ਬੱਗਾ ‘ਤੇ ਪੰਜਾਬ ਵਿੱਚ ਕੇਸ ਦਰਜ ਕੀਤਾ ਹੈ। ਬੱਗਾ ‘ਤੇ ਕੇਜਰੀਵਾਲ ਖਿਲਾਫ ਵਿਵਾਦਿਤ ਟਵੀਟ ਕਰਨ ਦਾ ਦੋਸ਼ ਹੈ। ਇਹ ਕੇਸ ‘ਆਪ’ ਦੇ ਬੁਲਾਰੇ ਸੰਨੀ ਆਹਲੂਵਾਲੀਆ ਦੇ ਬਿਆਨ ‘ਤੇ ਮੋਹਾਲੀ ਸਾਈਬਰ ਕ੍ਰਾਈਮ ਸੈੱਲ ਵਿੱਚ ਦਰਜ ਹੈ।
ਇਹ ਕੇਸ ਬੱਗਾ ਦੇ ਨਾਲ ਹੋਰ ਬੀਜੇਪੀ ਨੇਤਾਵਾਂ ‘ਤੇ IPC ਦੀ ਧਾਰਾ 153A, 505m 505 (2) ਤੇ 506 ਤੇ ਤਹਿਤ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਦਿੱਲੀ ਵੀ ਗਈ। ਹਾਲਾਂਕਿ ਬੱਗਾ ਪੁਲਿਸ ਨੂੰ ਨਹੀਂ ਮਿਲੇ। ਹੁਣ ਪੁਲਿਸ ਨੇ ਉਨ੍ਹਾਂ ਨੂੰ ਪੇਸ਼ ਹੋਣ ਦਾ ਨੋਟਿਸ ਕੱਢ ਦਿੱਤਾ ਹੈ। ਦੂਜੇ ਪਾਸੇ ਇਸ ਬਾਰੇ ਪੰਜਾਬ ਪੁਲਿਸ ਦਾ ਕੋਈ ਵੀ ਅਫ਼ਸਰ ਕੁਝ ਕਹਿਣ ਨੂੰ ਤਿਆਰ ਨਹੀਂ ਹੈ।
ਸ਼ਿਕਾਇਤਕਰਤਾ ਸੰਨੀ ਆਹਲੂਵਾਲੀਆ ਨੇ ਤੇਜਿੰਦਰ ਬੱਗਾ ‘ਤੇ ਦੋਸ਼ ਲਾਇਆ ਕਿ ਬੱਗਾ ਨੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਬਾਰੇ ਬੱਗਾ ਦੇ ਇੱਕ ਵਿਵਾਦਿਤ ਟਵੀਟ ਦਾ ਹਵਾਲਾ ਦਿੱਤਾ ਗਿਆ ਹੈ। ਜੋ ਦਿੱਲੀ ਵਿਧਾਨ ਸਭਾ ਵਿੱਚ ਕਸ਼ਮੀਰ ਫਾਈਲਸ ਫਿਲਮ ‘ਤੇ ਕੇਜਰੀਵਾਲ ਦੇ ਬਿਆਨ ਤੋਂ ਬਾਅਦ ਬੱਗਾ ਨੇ ਕੀਤਾ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਬੱਗਾ ਨੇ ਕੇਜਰੀਵਾਲ ਨੂੰ ਧਮਕੀ ਭਰੇ ਲਹਿਜ਼ੇ ਵਿੱਚ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ।
ਵੀਡੀਓ ਲਈ ਕਲਿੱਕ ਕਰੋ :
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਬੀਜੇਪੀ ਨੇਤਾ ਬੱਗਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਘਰ ਪੰਜਾਬ ਪੁਲਿਸ ਆਈ ਸੀ। ਹਾਲਾਂਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਖਿਲਾਫ ਕੀ ਕੇਸ ਦਰਜ ਕੀਤਾ ਗਿਆ ਹੈ। ਪੰਜਬਾ ਪੁਲਿਸ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਵੀ ਸੂਚਨਾ ਨਹੀਂ ਦਿੱਤੀ। ਬੱਗਾ ਨੇ ਦਾਅਵਾ ਕੀਤਾ ਕਿ ਉਹ ਇਸ ਵੇਲੇ ਦਿੱਲੀ ਨਹੀਂ ਸਗੋਂ ਲਖਨਊ ਵਿੱਚ ਹਨ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਪੁਲਿਸ ਉਨ੍ਹਾਂ ਦੇ ਘਰ ਅੰਦਰ ਨਹੀਂ ਆਈ, ਸਗੋਂ ਆਲੇ-ਦੁਆਲੇ ਪੁੱਛਗਿੱਛ ਕਰਨ ਮਗਰੋਂ ਪਰਤ ਗਈ।