ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ‘ਐਂਟੀ ਕਰੱਪਸ਼ਨ ਹੈਲਪ ਲਾਈਨ’ ਨੰਬਰ ‘ਤੇ ਆਈ ਸ਼ਿਕਾਇਤ ਤੋਂ ਬਾਅਦ ਜਲੰਧਰ ਦੇ ਤਹਿਸੀਲਦਾਰ ਦਫ਼ਤਰ ਵਿੱਚ ਕਲਰਕ ਵਿਰੁੱਧ ਐਫ.ਆਈ.ਆਰ. ਸ਼ਿਕਾਇਤ ਦਰਜ ਕਰ ਦਿੱਤੀ ਗਈ ਹੈ।
ਕਲਰਕ ਵੱਲੋਂ ਨੌਕਰੀ ਦੇ ਬਦਲੇ 4,80,000 ਦੀ ਰਿਸ਼ਵਤ ਲੈਣ ਦੀ ਮੰਗ ਕੀਤੀ ਗਈ ਸੀ। ਜਾਂਚ ਵਿਚ ਸ਼ਿਕਾਇਤ ਸਹੀ ਪਾਈ ਗਈ ਤੇ ਮਹਿਲਾ ਕਲਰਕ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਨੇ ਬੀਤੇ ਦਿਨੀਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਉਸ ਹੈਲਪਲਾਈਨ ਨੰਬਰ ‘ਤੇ ਜਲੰਧਰ ਦੇ ਕਲਰਕ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਆਈ ਸੀ। ਸ਼ਿਕਾਇਤ ਕਰਤਾ ਨੇ ਇਲਜ਼ਾਮ ਲਗਾਏ ਹਨ ਕਿ ਕਲਰਕ ਨੇ 4 ਲੱਖ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਨੌਕਰੀ ਦਿਵਾਉਣ ਦੇ ਨਾਂ ‘ਤੇ ਰਿਸ਼ਵਤ ਲਈ ਗਈ ਸੀ। ਜਾਂਚ ਦੌਰਾਨ ਸ਼ਿਕਾਇਤ ਠੀਕ ਪਾਈ ਗਈ ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਐਂਟੀ ਕੁਰੱਪਸ਼ਨ ਨੰਬਰ ਉਤੇ ‘ਜਲੰਧਰ ਦੇ ਇੱਕ ਕਲਰਕ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਆਈ ਸੀ ਤੇ ਜਾਂਚ ਵਿਚ ਸ਼ਿਕਾਇਤ ਸਹੀ ਪਾਈ ਗਈ । ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’