ਦਾੜ੍ਹੀ-ਮੁੱਛ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਕਰਕੇ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਜਲੰਧਰ ਵਿੱਚ ਵੀ ਭਾਰਤੀ ਸਿੰਘ ਖਿਲਾਫ ਐੱਫ.ਆਰ.ਦਰਜ ਕੀਤੀ ਗਈ ਹੈ। ਪੁਲਿਸ ਨੇ ਰਾਤ 11:55 ਵਜੇ ਆਦਮਪੁਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ।
ਇਹ ਕੇਸ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਾੜ੍ਹੀ ਮੁੱਛ ਰੱਖਣ ਵਾਲੇ ਭਾਰਤੀ ਸਿੰਘ ਦੇ ਬਿਆਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੰਘ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਭਾਰਤੀ ਸਿੰਘ ਖਿਲਾਫ 295 ਏ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਵੀ ਭਾਰਤੀ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਮਾਮਲੇ ਵਿਚ ਅਕਾਲੀ ਦਲ ਦੇ ਦਰਸ਼ਨ ਸਿੰਘ ਤੇ ਮਹਿਲਾ ਵਿੰਗ ਦੀ ਕਮਲਜੀਤ ਕੌਰ ਨੇ ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਬਾਲੀਵੁੱਡ ਦੇ ਅਦਾਕਾਰ ਕਰ ਰਹੇ ਹਨ ਤੇ ਭਾਰਤੀ ਸਿੰਘ ਦੀ ਟਿੱਪਣੀ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਹਾਲਾਂਕਿ ਮਾਮਲਾ ਭਖਣ ਤੋਂ ਬਾਅਦ ਭਾਰਤੀ ਸਿੰਘ ਨੇ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗੀ। ਉਸ ਨੇ ਕਿਹਾ ਕਿ ਉਹ ਕਿਸੇ ਧਰਮ ਖਿਲਾਫ ਨਹੀਂ ਬੋਲਦੀ। ਉਸ ਨੇ ਸਿਰਫ ਦਾੜ੍ਹੀ-ਮੁੱਛ ‘ਤੇ ਟਿੱਪਣੀ ਕੀਤੀ ਹੈ, ਜੋ ਹਰ ਧਰਮ ਦੇ ਲੋਕ ਰੱਖਦੇ ਹਨ। ਉਸ ਨੇ ਕਿਹਾ ਕਿ ਜੇਕਰ ਫਿਰ ਵੀ ਮੇਰੀ ਟਿੱਪਣੀ ਨਾਲ ਕਿਸੇ ਨੂੰ ਠੇਸ ਲੱਗੀ ਹੈ ਤਾਂ ਮੈਂ ਮਾਫੀ ਮੰਗਦੀ ਹਾਂ।