ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਨੂ ਨੇ ਕੱਲ੍ਹ ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖਣ ਦੀ ਵੀਡੀਓ ਜਾਰੀ ਕੀਤੀ ਸੀ।
ਇਸ ਵਿੱਚ ਕਿਹਾ ਗਿਆ ਕਿ ਜੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖਾਲਿਸਤਾਨ ਦੇ ਏਜੰਡੇ ‘ਤੇ ਨਹੀਂ ਚੱਲਦੇ ਤਾਂ ਉਨ੍ਹਾਂ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹੋਇਆ ਸੀ। ਇਹ ਮਾਮਲਾ ਸੰਗਰੂਰ ਵਿੱਚ ਹੀ ਦਰਜ ਹੋਇਆ ਹੈ।
ਵੀਡੀਓ ਵਾਇਰਲ ਕੀਤੀ ਗਈ ਸੀ
ਪੰਨੂ ਨੇ ਮੰਦਰ ‘ਚ ਨਾਅਰੇਬਾਜ਼ੀ ਤੋਂ ਬਾਅਦ ਵੀਡੀਓ ਜਾਰੀ ਕੀਤੀ ਸੀ, ਜਿਸ ਵਿੱਚ ਉਸਨੇ ਦਾਅਵਾ ਕੀਤਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਨੇ ਲਿਖੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖਾਲਿਸਤਾਨ ਪੱਖੀ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ। ਪੰਨੂ ਨੇ ਕਿਹਾ ਸੀ ਕਿ ਇਹ ਨਾਅਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ 26 ਜਨਵਰੀ 2023 ਨੂੰ ਪੰਜਾਬ ਖਾਲਿਸਤਾਨ ਰੈਫਰੈਂਡਮ ‘ਤੇ ਵੋਟ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਪੰਨੂ ਖਿਲਾਫ ਸੰਗਰੂਰ ‘ਚ ਨਫਰਤ ਫੈਲਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੰਨੂ ਖਿਲਾਫ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਮੋਹਾਲੀ ‘ਚ ਦੇਸ਼ ਧ੍ਰੋਹ ਅਤੇ ਦੋ ਭਾਈਚਾਰਿਆਂ ਨੂੰ ਭੜਕਾਉਣ ਦਾ ਮਾਮਲਾ ਦਰਜ ਹੋ ਚੁੱਕਾ ਹੈ।