ਪੰਜਾਬ ਦੇ ਜਲੰਧਰ ਦੇ ਫਿਲੌਰ ਦੇ ਬਾਜ਼ਾਰ ‘ਚ ਪ੍ਰਿੰਸ ਟੇਲਰ ਦੀ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਢਾਈ ਘੰਟੇ ਬਾਅਦ ਫਗਵਾੜਾ ‘ਤੋਂ ਮੌਕੇ ‘ਤੇ ਪਹੁੰਚੀ, ਪਰ ਉਦੋਂ ਤੱਕ ਸਭ ਕੁਝ ਤਬਾਹ ਹੋ ਚੁੱਕਾ ਸੀ।
ਇਸ ਘਟਨਾ ‘ਤੋਂ ਬਾਅਦ ਲੋਕਾਂ ਵਿਚ ਕਾਫੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੀ ਸੂਰਤ ਵਿੱਚ ਬਾਹਰੋਂ ਗੱਡੀਆਂ ਮੰਗਵਾਉਣੀਆਂ ਪੈਂਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਫਿਲੌਰ ਨਗਰ ਕੌਂਸਲ ਨੂੰ ਫਾਇਰ ਟੈਂਡਰ ਤਾਂ ਦੇ ਦਿੱਤੇ ਹਨ ਪਰ ਇਨ੍ਹਾਂ ਨੂੰ ਚਲਾਉਣ ਲਈ ਅਜੇ ਤੱਕ ਤਕਨੀਕੀ ਸਟਾਫ਼ ਨਹੀਂ ਭੇਜਿਆ। ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਫਿਲੌਰ ਵਿੱਚ ਪਹਿਲਾਂ ਵੀ ਅੱਗਜ਼ਨੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਫਾਇਰ ਇੰਜਣ ਹੋਣ ਦੇ ਬਾਵਜੂਦ ਉਹ ਕੁਝ ਨਹੀਂ ਕਰ ਪਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਸਦਨ ਦੀ ਕਾਰਵਾਈ ਸ਼ੁਰੂ
ਨਗਰ ਕੌਂਸਲ ਫਿਲੌਰ ਦੇ ਪ੍ਰਧਾਨ ਨੇ ਦੱਸਿਆ ਕਿ ਉਹ ਕਈ ਵਾਰ ਸਰਕਾਰ ਨੂੰ ਲਿਖ ਚੁੱਕੇ ਹਨ ਕਿ ਸਟਾਫ ਤੋਂ ਬਿਨਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਾਰਕ ਕਰਨ ਦਾ ਕੋਈ ਫਾਇਦਾ ਨਹੀਂ ਹੈ। ਟੈਕਨੀਕਲ ਸਟਾਫ਼ ਨਾ ਹੋਣ ਕਾਰਨ ਉਹ ਇਨ੍ਹਾਂ ਦੀ ਕੋਈ ਵਰਤੋਂ ਕਰਨ ਤੋਂ ਅਸਮਰੱਥ ਹੈ। ਪ੍ਰਿੰਸ ਟੇਲਰ ਦੀ ਦੁਕਾਨ ‘ਤੇ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਪ੍ਰਧਾਨ ਨੇ ਕਿਹਾ ਕਿ ਉਹ ਅੱਗਜ਼ਨੀ ਦੀ ਘਟਨਾ ਤੋਂ ਬਹੁਤ ਦੁਖੀ ਹਨ ਅਤੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: