ਲੁਧਿਆਣਾ ‘ਚ ਚੌੜੀ ਰੋਡ ‘ਤੇ ਸਥਿਤ ਕਪਾਹ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦੁਕਾਨ ਵਿੱਚ ਰਜਾਈਆਂ ਅਤੇ ਹੋਰ ਕੱਪੜੇ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਦੁਕਾਨਦਾਰ ਭਾਰਤ ਭੂਸ਼ਨ ਨੇ ਦੱਸਿਆ ਕਿ ਦੁਕਾਨ ਵਿੱਚ ਰਜਾਈਆਂ ਆਦਿ ਵੇਚਣ ਲਈ ਰੱਖੇ ਹੋਏ ਸਨ। ਦੁਕਾਨ ‘ਚੋਂ ਅਚਾਨਕ ਧੂੰਆਂ ਉੱਠਦਾ ਦੇਖਿਆ ਗਿਆ। ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਮੌਕੇ ‘ਤੇ ਪਹੁੰਚ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਅੱਗ ਲਗਾਤਾਰ ਵਧਦੀ ਰਹੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਦੁਕਾਨਦਾਰ ਭਾਰਤ ਭੂਸ਼ਣ ਨੇ ਦੱਸਿਆ ਕਿ ਦੁਕਾਨ ਦੇ ਬਾਹਰ ਤਾਰਾਂ ‘ਚ ਸਪਾਰਕਿੰਗ ਹੋਣ ਨਾਲ ਅੱਗ ਲੱਗ ਗਈ। ਧੂੰਆਂ ਉੱਠਣ ਤੋਂ ਪਹਿਲਾਂ ਕੁਝ ਧਮਾਕਿਆਂ ਦੀ ਆਵਾਜ਼ ਵੀ ਸੁਣਾਈ ਦਿੱਤੀ। ਅੱਗ ਲੱਗਣ ਕਾਰਨ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਉਸ ਨੇ ਅੱਗ ਲੱਗਣ ਤੋਂ ਪਹਿਲਾਂ ਹੀ ਆਪਣੇ ਵਰਕਰਾਂ ਨੂੰ ਬਾਹਰ ਕੱਢ ਲਿਆ ਸੀ।
ਇਹ ਵੀ ਪੜ੍ਹੋ : ਕਸ਼ਮੀਰੀ ਫੇਰਨ ਪਹਿਨ ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਉਰਮਿਲਾ ਮਾਤੋਂਡਕਰ, ਤਸਵੀਰਾਂ ਵਾਇਰਲ
ਫਾਇਰ ਬ੍ਰਿਗੇਡ ਅਧਿਕਾਰੀ ਆਤਿਸ਼ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ 3 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਦੁਕਾਨ ਦੇ ਬਾਹਰ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ, ਨਹੀਂ ਤਾਂ ਨੇੜੇ-ਤੇੜੇ ਹੋਰ ਦੁਕਾਨਾਂ ਹੋਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -: