ਗੁਰਦਾਸਪੁਰ ਦੇ ਪਿੰਡ ਪੰਡੋਰੀ ਮਹੰਤਾ ਵਿੱਚ ਦੇਰ ਰਾਤ ਇੱਕ ਫਰਨੀਚਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਸੀ। ਆਸ-ਪਾਸ ਦੇ ਲੋਕਾਂ ਨੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰਾ ਸਾਮਾਨ ਸੜ ਚੁੱਕਾ ਸੀ।
ਦੁਕਾਨ ਦੇ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਰਾਤ 11 ਵਜੇ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਉਸ ਦੀ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਉਸ ਨੇ ਆ ਕੇ ਦੇਖਿਆ ਤਾਂ ਦੁਕਾਨ ਨੂੰ ਅੱਗ ਲੱਗੀ ਹੋਈ ਸੀ। ਅੱਗ ਇੰਨਾ ਜ਼ਿਆਦਾ ਸੀ ਕਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰਾ ਸਾਮਾਨ ਸੜ ਚੁੱਕਾ ਸੀ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਸੰਤੁਲਨ ਵਿਗੜ ਕਾਰਨ ਨਹਿਰ ‘ਚ ਡਿੱਗੀ ਕਾਰ, ਔਰਤ ਸਣੇ 2 ਲੋਕਾਂ ਦੀ ਮੌ.ਤ
ਰਮੇਸ਼ ਕੁਮਾਰ ਮੁਤਾਬਕ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਅੱਗ ਲੱਗਣ ਕਾਰਨ ਉਨ੍ਹਾਂ ਦਾ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਸ ਨੇ ਆਪਣੀ ਦੁਕਾਨ ’ਤੇ ਲਿਮਟ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ ਪਰ ਅੱਗ ਲੱਗਣ ਕਾਰਨ ਸਭ ਕੁਝ ਸੜ ਕੇ ਸੁਆਹ ਹੋ ਗਿਆ। ਉਸ ਦੀ ਮੰਗ ਹੈ ਕਿ ਪ੍ਰਸ਼ਾਸਨ ਉਸ ਦੀ ਕੋਈ ਮਦਦ ਕਰੇ।
ਵੀਡੀਓ ਲਈ ਕਲਿੱਕ ਕਰੋ : –