ਪੰਜਾਬ ਦੇ ਕਪੂਰਥਲਾ ਕਸਬੇ ਦੇ ਕੋਲਡ ਰੋਡ ਇਲਾਕੇ ‘ਤੇ ਅੱਜ ਸਵੇਰੇ ਇੱਕ ਇਮਾਰਤ ਦੇ ਉਪਰਲੇ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ। ਇਮਾਰਤ ’ਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਜਾਣਕਾਰੀ ਅਨੁਸਾਰ ਇਹ ਭਿਆਨਕ ਅੱਗ ਅੱਜ ਸਵੇਰੇ ਕਰੀਬ 9 ਵਜੇ ਲੱਗੀ ਸੀ। ਅੱਗ ਲੱਗਣ ਕਾਰਨ ਪੂਰੇ ਇਮਾਰਤ ਵਿੱਚ ਵਿਚ ਧੁਆ ਫੈਲ ਗਿਆ ਸੀ। ਰਾਹਗੀਰਾਂ ਨੇ ਤੁਰੰਤ ਪੁਲਿਸ ਅਤੇ ਇਮਾਰਤ ਦੇ ਮਾਲਕ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਇਮਾਰਤ ਦੀਆਂ ਖਿੜਕੀਆਂ ਤੋੜ ਕੇ ਕਾਫੀ ਮੁਸ਼ੱਕਤ ਨਾਲ ਅੱਗ ਬੁਝਾਇਆ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਹੋਇਆ।
ਇਹ ਵੀ ਪੜ੍ਹੋ : ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ
ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਦੀ ਪੁਸ਼ਟੀ ਇਮਾਰਤ ਦੇ ਮਾਲਕ ਹਰਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿਸ ਹਿੱਸੇ ਵਿੱਚ ਸ਼ਾਰਟ ਸਰਕਟ ਹੋਇਆ ਸੀ, ਉਹ ਪਿਛਲੇ ਕਈ ਮਹੀਨਿਆਂ ਤੋਂ ਖਾਲੀ ਪਿਆ ਸੀ। ਇਸ ਵਿੱਚ ਫਰਨੀਚਰ ਪਿਆ ਸੀ, ਜੋ ਸੜ ਕੇ ਸੁਆਹ ਹੋ ਗਿਆ। ਇਮਾਰਤ ਦੇ ਹੇਠਲੇ ਪਾਸੇ ਕੋਟਕ ਮਹਿੰਦਰਾ ਬੈਂਕ ਸਥਿਤ ਸੀ। ਗ਼ਨੀਮਤ ਰਹੀ ਕਿ ਬੈਂਕ ਨੂੰ ਕੋਈ ਨੁਕਸਾਨ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -: