ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਐਜੂਕੇਸ਼ਨ ਹੱਬ GTB ਮਾਰਕਿਟ ਵਿੱਚ ਬੁੱਧਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਤੇ ਕਾਬੂ ਪਾਉਣ ਲਈ ਸ਼ੀਸ਼ਾ ਅਤੇ ਸ਼ਟਰ ਨੂੰ ਤੋੜਨਾ ਪਿਆ। ਐਜੂਕੇਸ਼ਨ ਹੱਬ ਵਿੱਚ ਲਗਭਗ 200 ਤੋਂ ਵੱਧ ਆਈਲੈਟਸ ਸੈਂਟਰ ਹਨ ਅਤੇ ਇਸ ਭਿਆਨਕ ਅੱਗ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਸੀ। ਫਿਲਹਾਲ ਫਾਇਰ ਬ੍ਰਿਗੇਡ ਨੇ ਅੱਗ ਨੂੰ ਬੁਝਾ ਲਿਆ ਹੈ।
ਇੱਕ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਮਨੋਜ ਕੁਮਾਰ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਰੈਸਟੋਰੈਂਟ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਨਾਲ ਲੱਗਦੀ 3 ਮੰਜ਼ਿਲਾ ਇਮਾਰਤ ਦੀਆਂ ਪੌੜੀਆਂ ਦੇ ਸ਼ਟਰ ‘ਚੋਂ ਧੂੰਆਂ ਨਿਕਲਦਾ ਦੇਖਿਆ। ਉਸ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਇਮਾਰਤ ਦੇ ਮਾਲਕ ਨੂੰ ਸੂਚਿਤ ਕੀਤਾ। ਪਰ ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚੀ, ਉਦੋਂ ਤੱਕ ਅੱਗ ਕਾਫੀ ਫੈਲ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਅੱਗ ਬਿਜਲੀ ਦੇ ਮੀਟਰ ਬਕਸੇ ਵਿੱਚ ਲੱਗੀ ਸੀ।
ਇਸ ਘਟਨਾ ਵਿੱਚ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। ਬਿਜਲੀ ਦੇ ਮੀਟਰ ਵਿੱਚ ਲੱਗੀ ਅੱਗ ਨੂੰ ਦੇਖ ਕੇ ਜਦੋਂ ਬਿਜਲੀ ਮੁਲਾਜ਼ਮਾਂ ਨੂੰ ਸਪਲਾਈ ਬੰਦ ਕਰਨ ਲਈ ਕਿਹਾ ਗਿਆ ਤਾਂ 15 ਮਿੰਟ ਤੱਕ ਕੋਈ ਨਹੀਂ ਆਇਆ। ਨਾ ਹੀ ਸਪਲਾਈ ਬੰਦ ਕੀਤੀ ਗਈ। ਜਿਸ ਕਰਕੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ਬੁਝਾਉਣ ਲਈ ਚੱਲਦੀ ਬਿਜਲੀ ਸਪਲਾਈ ਵਿੱਚ ਹੀ ਮੀਟਰ ‘ਤੇ ਪਾਣੀ ਦਾ ਛਿੜਕਾਅ ਕਰਨ ਪਿਆ। ਇਸ ਨਾਲ ਕਿਸੇ ਦੀ ਜਾਨ ਵੀ ਜਾ ਸਕਦੀ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਰਿਸ਼ਵਤ ਲੈਂਦਿਆਂ ਪਟਵਾਰੀ ਕਾਬੂ, ਵਿਜੀਲੈਂਸ ਨੇ 2,000 ਰੁਪਏ ਲੈਂਦਿਆਂ ਦਬੋਚਿਆ
ਫਾਇਰ ਬ੍ਰਿਗੇਡ ਕਰਮਚਾਰੀ ਵਿਨੋਦ ਕੁਮਾਰ ਨੇ ਦੱਸਿਆ ਕਿ 3 ਮੰਜ਼ਿਲਾ ਇਮਾਰਤ ਵਿਚ ਲੱਗੀ ਅੱਗ ਨੂੰ ਸ਼ਟਰ-ਸ਼ੀਸ਼ੇ ਤੋੜ ਕੇ ਬੁਝਾ ਲਿਆ ਗਿਆ ਹੈ। ਇਸ ਦੇ ਨਾਲ ਹੀ ਆਈਲੈਟਸ ਸੈਂਟਰ ਦੇ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਨਗਰ ਕੌਂਸਲ ਨੇ ਇਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਲਈ ਈਓ ਨੂੰ ਪੱਤਰ ਲਿਖਿਆ ਹੈ। ਹੁਣ ਉਹ ਅਗਲੀ ਕਾਰਵਾਈ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: