ਲੁਧਿਆਣਾ ਦੇ ਦੁਗਰੀ ਮੇਨ ਰੋਡ ਬਣੇ ਸ਼ਰਾਬ ਦੇ ਠੇਕੇ ਦੇ ਨਾਲ ਅਹਾਤੇ ‘ਚ ਵੀਰਵਾਰ ਸਵੇਰੇ ਭਿਆਨਕ ਲੱਗ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਹੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਅਹਾਤੇ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ।
ਅਹਾਤੇ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਤੁਰੰਤ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਮੌਜੂਦ ਭੀੜ ਨੂੰ ਹਟਾ ਦਿੱਤਾ।
ਇਹ ਵੀ ਪੜ੍ਹੋ : ਕੁੱਤੇ ਦੀ ਵਫ਼ਾਦਾਰੀ ਨੂੰ ਸਲਾਮ! ਇੰਝ ਬਚਾਈ ਲੁਧਿਆਣਾ ਨਗਰ ਕੌਂਸਲ ਪ੍ਰਧਾਨ ਦੀ ਜਾਨ
ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਅੱਗ ਲੱਗਣ ਕਾਰਨ ਫਰਨੀਚਰ ਅਤੇ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਪਹੁੰਚੇ ASI ਨਰੇਸ਼ ਕੁਮਾਤੇ ਰ ਨੇ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਉਹ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪੁੱਜੇ। ਸਵੇਰ ਦਾ ਸਮਾਂ ਸੀ, ਇਸ ਲਈ ਇਹ ਬਚ ਗਿਆ। ਜੇਕਰ ਰਾਤ ਦਾ ਸਮਾਂ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -: