ਹਰਿਆਣਾ ਦੇ ਰੋਹਤਕ ‘ਚ ਜੀਂਦ ਰੋਡ ‘ਤੇ ਸਥਿਤ ਇਕ ਹੋਟਲ ‘ਚ ਬੁੱਧਵਾਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਬਾਹਰ ਖੜ੍ਹੇ ਵਾਹਨਾਂ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਡਾਇਲ 112 ‘ਤੇ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਹੋਟਲ ‘ਚ ਅੱਗ ਲੱਗਣ ‘ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਕਿਉਂਕਿ ਇਸ ਭਿਆਨਕ ਅੱਗ ਨੇ ਹੋਟਲ ਅਤੇ ਬਾਹਰ ਖੜੀਆਂ ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਇਸ ਦੇ ਨਾਲ ਹੀ ਘਟਨਾ ਦਾ ਪਤਾ ਲੱਗਦਿਆਂ ਹੀ ਆਸਪਾਸ ਦੇ ਲੋਕ ਵੀ ਇਕੱਠੇ ਹੋ ਗਏ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਫ਼ਿਲਹਾਲ ਅੱਗ ਕਾਰਨ ਕੋਈ ਜਾਨੀ ਨੁਕਸਾਨ ਬਾਰੇ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਟਰੈਕਟਰ ਅਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ ਮੁਕਤਸਰ ਦੇ ਨੌਜਵਾਨ ਦੀ ਮੌ.ਤ
ਗੋਕਰਨਾ ਥਾਣਾ ਇੰਚਾਰਜ ਸੋਨੂੰ ਨੇ ਦੱਸਿਆ ਕਿ ਹੋਟਲ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਅੱਗ ਨੂੰ ਕਾਬੂ ਕਰ ਲਿਆ ਗਿਆ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਹੋਟਲ ‘ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।
ਵੀਡੀਓ ਲਈ ਕਲਿੱਕ ਕਰੋ -: