ਲੁਧਿਆਣਾ ਦੇ ਭਾਈਵਾਲ ਚੋਕ ਨੇੜੇ ਸੈਂਟਰਲ ਬੈਂਕ ਆਫ ਇੰਡੀਆ ਦੇ ਦਫ਼ਤਰ ‘ਚ ਅੱਗ ਲਗ ਗਈ। ਹਾਦਸੇ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਬੈਂਕ ਦਾ ਸਟਾਫ਼ ਦਫ਼ਤਰ ਆਇਆ। ਬੈਂਕ ਦੀ ਪਹਿਲੀ ਮੰਜ਼ਿਲ ’ਤੇ ਅੰਦਰ ਅੱਗ ਕਾਰਨ ਧੂੰਆਂ ਫੈਲਿਆ ਹੋਇਆ ਸੀ। ਬੈਂਕ ਕਰਮਚਾਰੀਆਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਅਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਲੱਗੇ।
ਫਾਇਰ ਫਾਈਟਰਜ਼ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਪੂਰੀ ਇਮਾਰਤ ‘ਚ ਧੂੰਆਂ ਫੈਲ ਗਿਆ ਸੀ। ਧੂੰਆਂ ਫੈਲਣ ਕਾਰਨ ਇਮਾਰਤ ਨੂੰ ਖਾਲੀ ਕਰਵਾਇਆ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਬੈਂਕ ਦੇ ਅੰਦਰ ਦੇਖਦੇ ਹੀ ਦੇਖਦੇ ਅੱਗ ਵਧਦੀ ਹੀ ਗਈ। ਇਸ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਇਮਾਰਤ ਅੰਦਰ ਦਾਖਲ ਹੋਣਾ ਕਾਫੀ ਮੁਸ਼ਕਲ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ
ਅੰਤ ਮੁਲਾਜ਼ਮ ਇਮਾਰਤ ਦੇ ਸ਼ੀਸ਼ੇ ਤੋੜ ਕੇ ਬੈਂਕ ਅੰਦਰ ਦਾਖ਼ਲ ਹੋਏ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਦੇ ਪਿਛਲੇ ਪਾਸੇ ਤੋਂ ਪਾਣੀ ਦੀਆਂ ਤੋਪਾਂ ਚਲਾਈਆਂ। ਦੱਸਿਆ ਜਾ ਰਿਹਾ ਹੈ ਫਾਇਰ ਬ੍ਰਿਗੇਡ ਵੱਲੋਂ ਕਰੀਬ 2 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੇ ਕਰਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: