ਗਿੱਦੜਬਾਹਾ ‘ਚ ਅੱਜ ਇੱਕ ਕਿਤਾਬਾਂ ਦੀ ਦੁਕਾਨ ਕੇਵਲ ਬੁੱਕ ਸਟੋਰ ਵਿੱਚ ਅੱਗ ਲਗਣ ਨਾਲ ਭਾਰੀ ਨੁਕਸਾਨ ਹੋ ਗਿਆ। ਹਲਕੇ ਦੇ ਵਿਧਾਇਕ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੀੜਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਰਾਜਾ ਵੜਿੰਗ ਨੇ ਟਵਿਟ ਕਰਕੇ ਕਿਹਾ ਕਿ ਅੱਜ ਗਿੱਦੜਬਾਹਾ ਵਿੱਚ ਕੇਵਲ ਬੁੱਕ ਸਟੋਰ ਵਿੱਚ ਭਿਆਨਕ ਅੱਗ ਲੱਗਣ ਨਾਲ 1 ਕਰੋੜ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਰਲੀਫ ਫੰਡ ਵਿੱਚੋਂ ਇਸ ਪਰਿਵਾਰ ਦੀ ਘੱਟੋ-ਘੱਟ 25 ਲੱਖ ਰੁਪਏ ਦੀ ਮਦਦ ਕਰਨ।
ਦੱਸ ਦੇਈਏ ਕਿ ਦੁਕਾਨ ਵਿੱਚ ਅੱਜ ਸਵੇਰੇ ਤੜਕੇ ਅੱਗ ਲੱਗ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਿਕ ਅੱਗ ਸ਼ਾਰਟ ਸਰਕਟ ਕਾਰਨ ਹੋਇਆ, ਜਿਸ ਕਰਕੇ ਭਿਆਨਕ ਅੱਗ ਫੈਲ ਗਈ ਅਤੇ ਦੁਕਾਨ ‘ਚ ਪਈਆਂ ਕਿਤਾਬਾਂ ਨੇ ਅੱਗ ਫੜ੍ਹ ਲਈ। ਹਾਲਾਂਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। ਕਿਤਾਬਾਂ ਅੰਦਰ ਹੋਣ ਕਰਕੇ ਅੱਗ ਇੰਨੀ ਜ਼ਿਆਦਾ ਭਿਆਨਕ ਹੋ ਗਈ ਸੀ ਕਿ ਉਸ ‘ਤੇ ਕਾਬੂ ਪਾਉਣ ਵਿੱਚ ਮੁਸ਼ਕਿਲ ਹੋ ਰਿਹਾ ਸੀ।