ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਨਵੇਂ ਨਿਯਮ ਜਾਰੀ ਕੀਤੇ ਹਨ। ਸੂਬਾ ਸਰਕਾਰ ਵੱਲੋਂ ਦੀਵਾਲੀ ਤੇ ਗੁਰਪੁਰਬ ਵਾਲੇ ਦਿਨ ਸਿਰਫ 2 ਘੰਟੇ ਪਟਾਕੇ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਪ੍ਰਦੂਸ਼ਣ ਦਾ ਪੱਧਰ ਜ਼ਿਆਦਾ ਹੋਣ ਕਰਕੇ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਹੈ।

ਦੀਵਾਲੀ ਵਾਲੇ ਦਿਨ ਪਟਾਕੇ ਰਾਤ 08:00 ਵਜੇ ਤੋਂ ਰਾਤ 10:00 ਵਜੇ ਤੱਕ ਚਲਾਏ ਜਾ ਸਕਣਗੇ ਅਤੇ ਗੁਰਪੁਰਬ (19 ਨਵੰਬਰ) ਵਾਲੇ ਦਿਨ ਪਟਾਖੇ ਸਵੇਰੇ 04:00 ਵਜੇ ਤੋ 05:00 ਤੱਕ ਇਕ ਘੰਟਾ ਅਤੇ 09:00 ਵਜੇ ਤੋਂ ਰਾਤ 10:00 ਵਜੇ ਤੱਕ ਇੱਕ ਘੰਟਾ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ, ਕ੍ਰਿਸਮਸ ਤੇ ਨਵੇਂ ਸਾਲ ਦੀ ਰਾਤ ਨੂੰ11.55 ਤੋਂ 12.30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਪਹਿਲਾ ਜਾਂ ਬਾਅਦ ਵਿਚ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਦੀਵਾਲੀ ਦੇ ਤਿਉਹਾਰ ਮੌਕੇ ਬਿਨਾਂ ਜ਼ਿਲ੍ਹਾ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਅਤੇ ਬਿਨਾਂ ਲਾਇਸੈਂਸ ਪਟਾਕੇ ਵੇਚਣ ਅਤੇ ਸਟੋਰ ਕਰਨ ‘ਤੇ ਪੂਰਨ ਪਾਬੰਦੀ ਲਗਾਈ ਹੈ। ਪ੍ਰਸ਼ਾਸ਼ਨ ਵੱਲੋਂ ਪਟਾਕੇ ਵੇਚਣ ਤੇ ਸਟੋਰ ਕਰਨ ਲਈ ਨਿਰਧਾਰਤ ਕੀਤੇ ਸਥਾਨਾਂ ਤੋਂ ਬਿਨਾਂ ਕਿਸੇ ਹੋਰ ਸਥਾਨ ‘ਤੇ ਵੀ ਪਟਾਕੇ ਨਹੀਂ ਵੇਚੇ ਜਾ ਸਕਣਗੇ।






















