Firing between police : ਅਟਾਰੀ ਵਿਖੇ ਅੱਜ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋ ਗਈ, ਜਿਸ ਨਾਲ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਲਗਭਗ 15 ਰਾਊਂਡ ਫਾਇਰ ਹੋਏ। ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮ ਕਾਰ ‘ਚ ਸਵਾਰ ਹੋ ਕੇ ਆਏ ਸਨ। ਹਾਲਾਂਕਿ ਪੁਲਿਸ ਵੱਲੋਂ ਕਾਫੀ ਦੇਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਗਿਆ ਪਰ ਪੁਲਿਸ ਫੜ ਨਾ ਸਕੀ। ਗੋਲੀਆਂ ਚਲਾਉਣ ਵਾਲੇ ਕੌਣ ਸਨ, ਅਜੇ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੋ ਸਕਿਆ। ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਗੈਂਗ ਦੇ ਮੈਂਬਰ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਧਰੁਵ ਦਹੀਆ ਨੇ ਦਾਅਵਾ ਕੀਤਾ ਕਿ ਗੈਂਗਸਟਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਅਤੇ ਖ਼ਦਸ਼ਾ ਹੈ ਕਿ ਇਹ ਗੈਂਗਸਟਰ ਭਾਰਤ-ਪਾਕਿ ਸਰਹੱਦ ਨੇੜੇ ਕਿਤੇ ਲੁਕੇ ਹੋਏ ਸਨ, ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਘਰਿੰਡਾ ਥਾਣੇ ਦੀ ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਗੈਂਗਸਟਰ ਅਟਾਰੀ ਰਾਹੀਂ ਭਾਰਤ-ਪਾਕਿ ਸਰਹੱਦ ਦੇ ਕੋਲੋਂ ਲੰਘ ਰਹੇ ਸਨ।ਇਸ ‘ਤੇ ਥਾਣਾ ਇੰਚਾਰਜ ਮਨਿੰਦਰ ਸਿੰਘ ਅਤੇ ਕਾਹਨਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਪਰਮਜੀਤ ਸਿੰਘ ਨੇ ਨਾਕਾਬੰਦੀ ਕੀਤੀ ਤਾਂ ਕਾਰ ਨੂੰ ਆਉਂਦੇ ਵੇਖ ਕੇ ਇੱਕ ਇਸ਼ਾਰਾ ਕੀਤਾ ਗਿਆ। ਪੁਲਿਸ ਟੀਮਾਂ ਨੂੰ ਦੇਖ ਕੇ ਉਹ ਰੁਕ ਗਏ। ਹਾਲਾਂਕਿ, ਆਪਣੇ ਆਪ ਨੂੰ ਚਾਰੇ ਪਾਸਿਓਂ ਪੁਲਿਸ ਨੇ ਘਿਰਿਆ ਵੇਖ ਇੱਕ ਗੈਂਗਸਟਰ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਲੁਟੇਰੇ ਜਲਦੀ ਵਾਹਨ ਨੂੰ ਉਲਟਾ ਕੇ ਫਰਾਰ ਹੋ ਗਏ ਅਤੇ ਪੁਲਿਸ ਟੀਮ ਨੇ ਦੌੜ ਕੇ ਜਾ ਰਹੇ ਗੈਂਗਸਟਰਾਂ ‘ਤੇ ਫਾਇਰਿੰਗ ਕੀਤੀ ਉਨ੍ਹਾਂ ਦਾ ਲਗਭਗ ਪੰਜ ਕਿਲੋਮੀਟਰ ਤੱਕ ਦਾ ਪਿੱਛਾ ਕੀਤਾ ਗਿਆ ਪਰ ਉਹ ਬਚ ਨਿਕਲੇ।