ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੀ ਰਾਤ ਕਰੀਬ 11.30 ਵਜੇ ਆਈਸਕ੍ਰੀਮ ਖਾਣ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ। ਇਹ ਝਗੜਾ ਇਨ੍ਹਾਂ ਵੱਧ ਗਿਆ ਕਿ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਗੋਲੀਬਾਰੀ ਦੀ ਘਟਨਾ ਵਿੱਚ ਦੁਕਾਨ ਮਾਲਕ ਅਤੇ ਇੱਕ ਔਰਤ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਦੇਰ ਰਾਤ ਫ਼ਿਰੋਜ਼ਪੁਰ ਦੇ ਮਾਲਵਾ ਰੋਡ ‘ਤੇ ਇੱਕ ਪਰਿਵਾਰ ਆਈਸਕ੍ਰੀਮ ਖਾਣ ਲਈ ਖੁੱਲ੍ਹੇ ਆਈਸਕ੍ਰੀਮ ਪਾਰਲਰ ‘ਤੇ ਪਹੁੰਚਿਆ ਸੀ, ਜਿੱਥੇ ਆਈਸਕ੍ਰੀਮ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ, ਝਗੜਾ ਇੰਨਾ ਵੱਧ ਗਿਆ ਕਿ ਗੋਲੀਆਂ ਚੱਲਣ ਲੱਗ ਪਈਆਂ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਕੀਤੀ ਗਈ। ਇਸ ਘਟਨਾ ਵਿੱਚ ਆਈਸਕ੍ਰੀਮ ਖਾਣ ਆਈ ਪਰਿਵਾਰ ਦੀ ਇੱਕ ਔਰਤ ਅਤੇ ਇੱਕ ਆਈਸਕ੍ਰੀਮ ਵੇਚਣ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ‘ਤੇ ਵਿਵਾਦ, SGPC ਨੇ ਵੀ ਜਤਾਇਆ ਇਤਰਾਜ਼
ਘਟਨਾ ‘ਚ ਗੰਭੀਰ ਜ਼ਖਮੀ ਔਰਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂਕਿ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਝਗੜਾ ਆਈਸਕ੍ਰੀਮ ਆਰਡਰ ਕਰਨ ‘ਚ ਦੇਰੀ ਨੂੰ ਲੈ ਕੇ ਹੋਇਆ ਅਤੇ ਇਸ ਤੋਂ ਬਾਅਦ ਫਾਇਰਿੰਗ ਹੋਈ।
ਵੀਡੀਓ ਲਈ ਕਲਿੱਕ ਕਰੋ -: