ਤਰਨਤਾਰਨ ‘ਚ ਦਿਨ-ਦਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਇੱਕ ਕੁੜੀ ਨੂੰ ਭਜਾਉਣ ਦੀ ਰੰਜਿਸ਼ ਵਿੱਚ ਕੀਤਾ ਗਿਆ ਹੈ।
ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਮ੍ਰਿਤਕ ਬੁੱਧਵਾਰ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਆਸਪਾਸ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਹੀ ਨੌਜਵਾਨ ਜਗਦੀਪ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਇਹ ਫਾਇਰਿੰਗ ਕੀਤੀ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਗਰੂਪ ਦਾ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਜਗਰੂਪ ਅਤੇ ਕੁੜੀ ਕੁਝ ਮਹੀਨੇ ਪਹਿਲਾਂ ਘਰੋਂ ਭੱਜ ਗਏ ਸਨ। ਬਾਅਦ ਵਿੱਚ ਪਰਿਵਾਰ ਵਾਲਿਆਂ ਨੇ ਦੋਵਾਂ ਨੂੰ ਫੜ ਲਿਆ। ਇਸ ਤੋਂ ਬਾਅਦ ਪਿੰਡ ਵਿੱਚ ਪੰਚਾਇਤ ਕੀਤੀ ਗਈ। ਪੰਚਾਇਤ ਨੇ ਕੁੜੀ ਨੂੰ ਉਸ ਦੇ ਘਰ ਭੇਜ ਦਿੱਤਾ ਅਤੇ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾ ਦਿੱਤਾ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਅੰਮ੍ਰਿਤਸਰ ’ਚ ਦਿਨ-ਦਿਹਾੜੇ ਨਾਮੀ ਗੈਂਗ.ਸਟਰ ਦਾ ਗੋ.ਲੀਆਂ ਮਾਰ ਕੇ ਕ.ਤਲ
ਜਗਰੂਪ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਜਗਦੀਪ ਦੇ ਮਨ ਵਿੱਚ ਆਪਣੀ ਭੈਣ ਨੂੰ ਵਰਗਲਾ ਕੇ ਲਿਜਾਣ ਦਾ ਰੰਜ ਸੀ। ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਦੇ ਬਾਵਜੂਦ ਅੱਜ ਜਗਦੀਪ ਨੇ ਮੌਕਾ ਪਾ ਕੇ ਆਪਣੇ ਸਾਥੀ ਜਗਰੂਪ ਨੂੰ ਖੇਡ ਦੇ ਮੈਦਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
